ਮਨੀਸ਼ ਸਿਸੋਦੀਆ ਨੇ ਸੁਣੀਆਂ ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ, ਵੱਖ-ਵੱਖ ਮੁੱਦਿਆਂ ''ਤੇ ਹੋਈ ਚਰਚਾ

Tuesday, Nov 30, 2021 - 12:43 PM (IST)

ਮਨੀਸ਼ ਸਿਸੋਦੀਆ ਨੇ ਸੁਣੀਆਂ ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ, ਵੱਖ-ਵੱਖ ਮੁੱਦਿਆਂ ''ਤੇ ਹੋਈ ਚਰਚਾ

ਫਿਰੋਜ਼ਪੁਰ : ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਥੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਇਤਿਹਾਸ 'ਚ ਆਮ ਆਦਮੀ ਪਾਰਟੀ ਨਹੀਂ ਆਈ, ਉਦੋਂ ਤੱਕ ਕਿਸੇ ਪਾਰਟੀ ਨੇ ਚੋਣਾਂ ਦੌਰਾਨ ਪੜ੍ਹਾਈ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਵਪਾਰ ਕਿਵੇਂ ਠੀਕ ਹੋਵੇਗਾ, ਇਹ ਵਪਾਰੀਆਂ ਦਾ ਕੰਮ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਨਾਲੋਂ ਜ਼ਿਆਦਾ ਵਧੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ

ਉਨ੍ਹਾਂ ਕਿਹਾ ਕਿ ਵਪਾਰੀਆਂ, ਕਾਰੋਬਾਰੀਆਂ ਦੀਆਂ ਸਮੱਸਿਆਵਾਂ ਕਿੰਝ ਦੂਰ ਹੋਣਗੀਆਂ, ਇਹ ਕੋਈ ਨੇਤਾ ਆਪਣੇ ਘਰ ਬੈਠਿਆਂ ਨਹੀਂ ਸੋਚ ਸਕਦਾ ਪਰ ਵਪਾਰੀਆਂ ਨਾਲ ਗੱਲਬਾਤ ਕਰਕੇ ਸੋਚ ਸਕਦਾ ਹੈ। ਇਸੇ ਤਰ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਿਕਲੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਦੀ ਤਰੱਕੀ ਬਿਨਾਂ ਪੰਜਾਬ ਦੀ ਤਰੱਕੀ ਦਾ ਸੁਫ਼ਨਾ ਨਹੀਂ ਦੇਖਿਆ ਜਾ ਸਕਦਾ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ 'ਲੰਗਰ ਬਾਬਾ' ਨੇ ਦੁਨੀਆ ਨੂੰ ਕਿਹਾ ਅਲਵਿਦਾ, 21 ਸਾਲਾਂ ਤੋਂ PGI ਬਾਹਰ ਲਾ ਰਹੇ ਸਨ ਲੰਗਰ (ਤਸਵੀਰਾਂ)

ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਲ 2015 'ਚ ਜਦੋਂ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਦੇ ਵਪਾਰੀਆਂ ਦੀ ਤਰੱਕੀ ਦਾ ਰਾਹ ਖੋਲ੍ਹਿਆ ਜਾਵੇ, ਜਿਸ ਤੋਂ ਬਾਅਦ ਦਿੱਲੀ ਦੀ ਤਰੱਕੀ ਖ਼ੁਦ ਹੋ ਜਾਵੇਗੀ ਅਤੇ ਉਨ੍ਹਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਦੋਂ ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ ਤਾਂ ਪੰਜਾਬ ਵੀ ਤਰੱਕੀ ਦੀਆਂ ਲੀਹਾਂ 'ਤੇ ਚੱਲੇਗਾ।

ਇਹ ਵੀ ਪੜ੍ਹੋ : ਪੰਜਾਬ ਨੇ ਰਚਿਆ ਇਤਿਹਾਸ, ਸਭ ਤੋਂ ਘੱਟ 'ਤੰਬਾਕੂ' ਦੀ ਵਰਤੋਂ ਵਾਲੇ ਸੂਬੇ ਵੱਜੋਂ ਰਜਿਸਟਰਡ

ਉਨ੍ਹਾਂ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਆਪਣੇ ਪੂਰੇ ਬਜਟ 'ਚੋਂ 25 ਫ਼ੀਸਦੀ ਸਿੱਖਿਆ 'ਤੇ ਖ਼ਰਚ ਕਰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅਧਿਆਪਕਾਂ ਦੀ ਬਾਹਰਲੇ ਮੁਲਕਾਂ 'ਚ ਟ੍ਰੇਨਿੰਗ ਕਰਵਾਈ ਗਈ ਤਾਂ ਜੋ ਸਿੱਖਿਆ 'ਚ ਸੁਧਾਰ ਲਿਆਂਦਾ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

    
 


author

Babita

Content Editor

Related News