ਬਾਦਲਾਂ ਦੀ ਗੁੰਡਾਗਰਦੀ ਦੇ ਆਖਰੀ ਚਾਰ ਓਵਰ ਬਚੇ : ਸਿਸੋਦੀਆ

01/31/2017 5:06:32 PM

ਫ਼ਰੀਦਕੋਟ/ਕੋਟਕਪੂਰਾ (ਹਾਲੀ, ਨਰਿੰਦਰ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਇਥੇ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਦੀ ਗੁੰਡਾਗਰਦੀ ਦੇ ਕ੍ਰਿਕਟ ਵਾਂਗੂ ਆਖਰੀ 4 ਓਵਰ ਬਚੇ ਹਨ ਅਤੇ ਇਨ੍ਹਾਂ ਵਿਚ ਸਾਨੂੰ ਜੋਸ਼ ਅਤੇ ਹੋਸ਼ ਤੋਂ ਕੰਮ ਲੈਂਦਿਆਂ ਚੋਣਾਂ ਦਾ ਮੈਚ ਜਿੱਤਣ ਦੀ ਜ਼ਰੂਰਤ ਹੈ। ਉਹ ਇਥੇ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿਚ ਚੋਣ ਰੈਲੀ ਅਤੇ ਕੋਟਕਪੂਰਾ ਤੋਂ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਦੇ ਹੱਕ ਵਿਚ ਰੋਡ ਸ਼ੋਅ ਕਰਨ ਆਏ ਹੋਏ ਸਨ।
ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਚਿੱਟੇ ਦੇ ਵਪਾਰੀ ਕੌਣ ਹਨ ਅਤੇ ਉਨ੍ਹਾਂ ਦੀ ਅਸਲ ਜਗ੍ਹਾ ਕਿੱਥੇ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 11 ਮਾਰਚ ਤੋਂ ਬਾਅਦ ''ਆਪ'' ਦੀ ਸਰਕਾਰ ਬਣਦਿਆਂ ਹੀ ਬਾਦਲ ਪਰਿਵਾਰ ਅਤੇ ਬਾਕੀ ਮੰਤਰੀਆਂ ਨਾਲ ਲੱਗੇ 5 ਹਜ਼ਾਰ ਪੁਲਸ ਸੁਰੱਖਿਆ ਕਰਮਚਾਰੀ ਹਟਾ ਕੇ ਚਿੱਟੇ ਦੇ ਵਪਾਰੀਆਂ ਨੂੰ ਫੜ ਕੇ ਜੇਲਾਂ ਵਿਚ ਦੇਣ ਲਈ ਲਗਾ ਦਿੱਤੇ ਜਾਣਗੇ ਅਤੇ ਇਸ ਦੀ ਪਹਿਲ ਬਿਕਰਮ ਸਿੰਘ ਮਜੀਠੀਆ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਹਤ ਅਤੇ ਸਿੱਖਿਆ ਦੇ ਮਾਮਲੇ ਵਿਚ ਦਿੱਲੀ ਦੀ ਤਰਜ ''ਤੇ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਇਹ ਸਹੂਲਤਾਂ ਲਈ ਪੈਸਾ ਭ੍ਰਿਸ਼ਟਾਚਾਰ ਖ਼ਤਮ ਕਰਕੇ ਲਿਆਂਦਾ ਜਾਵੇਗਾ।


Gurminder Singh

Content Editor

Related News