ਪੰਜਾਬ ਭਵਨ 'ਚ ਮਨੀਸ਼ ਸਿਸੋਦੀਆ ਨੇ 'ਆਪ' ਸੀਨੀਅਰ ਆਗੂਆਂ ਨਾਲ ਕੀਤੀ ਮੁਲਾਕਾਤ
Thursday, Mar 27, 2025 - 12:07 AM (IST)

ਅੰਮ੍ਰਿਤਸਰ : ਆਮ ਆਦਮੀ ਪਾਰਟੀ ਪੰਜਾਬ ਦੇ ਨਵ ਨਿਯੁਕਤ ਇੰਚਾਰਜ ਮਨੀਸ਼ ਸਿਸੋਦੀਆ ਨੇ ਮੀਟਿੰਗ 'ਚ ਆਈਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਲੈ ਕੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਅਤੇ ਸਰਕਾਰ, ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਵਨ 'ਚ ਪੰਜਾਬ ਦੇ ਐੱਮਐੱਲਏਜ਼ ਅਤੇ ਵੱਖ-ਵੱਖ ਚੇਅਰਮੈਨਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।
ਸੀਨੀਅਰ ਯੂਥ ਆਗੂ ਜਗਜੀਤ ਸਿੰਘ ਜੈਂਕੀ, ਹਰਸਿਮਰਨ ਸਿੰਘ, ਮਨਦੀਪ ਸਿੰਘ ਮਨੀ ਤੇ ਹੋਰ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਅਤੇ ਖ਼ਾਸ ਕਰਕੇ ਅੰਮ੍ਰਿਤਸਰ ਦੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਗਹਿਰੀ ਚਰਚਾ ਹੋਈ। ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਪ੍ਰਾਜੈਕਟਾਂ ਰਾਹੀਂ ਪੰਜਾਬ ਨੂੰ ਨਵੀਂ ਉਚਾਈਆਂ ‘ਤੇ ਲਿਜਾਇਆ ਜਾਵੇਗਾ।
ਸਿੱਖਿਆ ਨੂੰ ਮਿਲੇਗਾ ਬੜਾਵਾ
ਇਸ ਮੀਟਿੰਗ ਦੌਰਾਨ ਆਗੂਆਂ ਨੇ ਸਿੱਖਿਆ ਪ੍ਰਣਾਲੀ ਦੇ ਵਿਕਾਸ ‘ਤੇ ਖਾਸ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਨਾਲ ਪੰਜਾਬ ਦਾ ਸੱਭਿਆਚਾਰ ਹੋਰ ਵਧੇਗਾ ਤੇ ਨੌਜਵਾਨਾਂ ਨੂੰ ਉੱਚ ਤਾਲੀਮ ਅਤੇ ਰੋਜ਼ਗਾਰ ਦੇ ਮੌਕੇ ਮਿਲਣਗੇ। ਜੈਂਕੀ ਨੇ ਵੀ ਮੁਲਾਕਾਤ ਦੌਰਾਨ ਆਪਣੀਆਂ ਗੱਲਾਂ ਰਖਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਜ਼ਮੀਨੀ ਪੱਧਰ ‘ਤੇ ਢਾਂਚਾਗਤ ਸੁਧਾਰ ਕਰਨਾ ਬਹੁਤ ਲਾਜ਼ਮੀ ਹੈ। ਉਨ੍ਹਾਂ ਨੇ ਸਰਕਾਰੀ ਸਕੂਲਾਂ ਅਤੇ ਯੂਨੀਵਰਸਿਟੀਆਂ ਦੀ ਗੁਣਵੱਤਾ ਵਧਾਉਣ ‘ਤੇ ਵੀ ਜ਼ੋਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8