ਅੰਮ੍ਰਿਤਸਰ ਪਹੁੰਚੇ ਮਨੀਸ਼ ਸਿਸੋਦੀਆ, ਸ੍ਰੀ ਦਰਬਾਰ ਸਾਹਿਬ ਵੀ ਹੋਣਗੇ ਨਤਮਸਤਕ
Sunday, Aug 25, 2024 - 06:31 PM (IST)
ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੇ ਏਅਰਪੋਰਟ 'ਤੇ ਪਹੁੰਚੇ। ਉੱਥੇ ਹੀ ਉਨ੍ਹਾਂ ਨੂੰ ਲੈਣ ਦੇ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜੀਵਨਜੋਤ ਕੌਰ ਤਾਂ ਹੋਰ ਵੀ ਕਈ ਆਗੂ ਮੌਜੂਦ ਰਹੇ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ
ਇਸ ਦੌਰਾਨ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਦੇ ਅੰਦਰ ਸੀ ਤਾਂ ਪੰਜਾਬ ਦੇ ਲੋਕਾਂ ਨੂੰ ਦੇਖ ਕੇ ਬਹੁਤ ਖੁਸ਼ ਹੁੰਦਾ ਸੀ ਤਾਂ ਯਾਦ ਵੀ ਬਹੁਤ ਕਰਦਾ ਸੀ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ 'ਤੇ ਕਈ ਤਰ੍ਹਾਂ ਦੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜੇਲ੍ਹ ਅੰਦਰ ਸੀ ਤਾਂ ਮੈਂ ਕਿਹਾ ਸੀ ਕਿ ਜੇਲ੍ਹ 'ਚੋਂ ਬਾਹਰ ਆਵਾਂਗਾ ਤਾਂ ਇੱਕ ਵਾਰ ਜ਼ਰੂਰ ਮੱਥਾ ਟੇਕਣ ਦੇ ਲਈ ਸ੍ਰੀ ਦਰਬਾਰ ਸਾਹਿਬ ਜਾਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਤਾਂ ਜੇਲ੍ਹ ਤੋਂ ਬਾਹਰ ਆ ਚੁੱਕਾ ਹਾਂ ਤਾਂ ਆਉਣ ਵਾਲੇ ਸਮੇਂ 'ਚ ਅਰਵਿੰਦ ਕੇਜਰੀਵਾਲ ਵੀ ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ।
ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅਤੇ ਉਸ ਤੋਂ ਬਾਅਦ ਦੁਰਗਿਆਣਾ ਮੰਦਿਰ ’ਚ ਵੀ ਅਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹਿਣਗੇ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 5 ਜਣੇ ਰਾਊਂਡਅਪ
ਜ਼ਿਕਰਯੋਗ ਹੈ ਕਿ ਤਕਰੀਬਨ 17 ਮਹੀਨਿਆਂ ਦੀ ਜੇਲ੍ਹ ਪਿੱਛੋਂ ਉਹ ਜ਼ਮਾਨਤ ’ਤੇ ਰਿਹਾਅ ਹੋਏ ਹਨ। ਕਥਿਤ ਸ਼ਰਾਬ ਘੁਟਾਲੇ ’ਚ ਸੁਣਵਾਈ ਮਗਰੋਂ ਮਾਨਯੋਗ ਸੁਪਰੀਮ ਕੋਰਟ ਨੇ ਸੀ. ਬੀ. ਆਈ. ਅਤੇ ਈ. ਡੀ. ਦੋਵਾਂ ਮਾਮਲਿਆਂ ’ਚ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਜੇਲ੍ਹ ਤੋਂ ਬਾਹਰ ਆਉਣ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਬਦੌਲਤ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ ਤੇ ਇਸੇ ਅਧਾਰ ’ਤੇ ਅਰਵਿੰਦ ਕੇਜਰੀਵਾਲ ਵੀ ਜਲਦ ਰਿਹਾਅ ਕੀਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8