ਕਾਂਗਰਸੀ ਆਗੂ ਮਨੀਸ਼ ਤਿਵਾੜੀ ਕੋਰੋਨਾ ਵਾਇਰਸ ਤੋਂ ਪੀੜਤ

Monday, Nov 16, 2020 - 09:14 PM (IST)

ਕਾਂਗਰਸੀ ਆਗੂ ਮਨੀਸ਼ ਤਿਵਾੜੀ ਕੋਰੋਨਾ ਵਾਇਰਸ ਤੋਂ ਪੀੜਤ

ਚੰਡੀਗੜ੍ਹ/ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ, ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਸੋਮਵਾਰ ਨੂੰ ਉਨ੍ਹਾਂ  ਨੇ ਖੁਦ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਬਾਰੇ ਸੂਚਨਾ ਦਿੱਤੀ। ਉਨ੍ਹਾਂ ਪਿਛਲੇ ਕੁਝ ਦਿਨਾਂ ਦੌਰਾਨ ਆਪਣੇ ਸੰਪਰਕ 'ਚ ਆਏ ਵਿਅਕਤੀਆਂ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :  ਸ਼ਰੇਆਮ ਵਾਲਾਂ ਤੋਂ ਫੜ ਕੇ ਧੂਹ-ਧੂਹ ਕੁੱਟੀ ਜਨਾਨੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਤਿਵਾੜੀ ਨੇ ਟਵੀਟ ਕਰ ਕੇ ਕਿਹਾ ਕਿ ਸੋਮਵਾਰ ਬਾਅਦ ਦੁਪਹਿਰ ਉਨ੍ਹਾਂ ਦੇ ਕੋਵਿਡ-19 ਤੋਂ ਪੀੜ੍ਹਤ ਹੋਣ ਦੀ ਪੁਸ਼ਟੀ ਹੋਈ। ਐਤਵਾਰ ਰਾਤ ਦੇਰ ਗਏ ਉਨ੍ਹਾਂ ਨੂੰ ਹਲਕਾ ਬੁਖਾਰ ਮਹਿਸੂਸ ਹੋਇਆ। ਸੋਮਵਾਰ ਸਵੇਰੇ ਦੋ ਵਾਰ ਜਾਂਚ ਕਰਵਾਈ। ਜਾਂਚ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।

ਇਹ ਵੀ ਪੜ੍ਹੋ :  ਦੀਵਾਲੀ ਵਾਲੀ ਰਾਤ ਵਾਪਰੀ ਵੱਡੀ ਵਾਰਦਾਤ, ਪਿਤਾ ਦੀ ਤਸਵੀਰ ਸਾਹਮਣੇ ਰੱਖ ਕੀਤੀ ਖ਼ੁਦਕੁਸ਼ੀ

ਕਾਂਗਰਸ ਦੇ ਸੀਨੀਅਰ ਆਗੂਆਂ ਆਨੰਦ ਸ਼ਰਮਾ, ਮੁਕੁਲ ਵਾਸਨਿਕ ਅਤੇ ਕਈ ਹੋਰਨਾਂ ਨੇ ਤਿਵਾੜੀ ਦੇ ਜਲਦੀ ਤੰਦਰੁਸਤ ਹੋ ਜਾਣ ਦੀ ਕਾਮਨਾ ਕੀਤੀ ਹੈ। ਤਿਵਾੜੀ ਤੋਂ ਪਹਿਲਾਂ ਅਹਿਮਦ ਪਟੇਲ, ਮੋਤੀ ਲਾਲ ਵੋਰਾ ਅਤੇ ਕਈ ਹੋਰ ਕਾਂਗਰਸੀ ਨੇਤਾ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋ ਚੁੱਕੇ ਹਨ।


author

Deepak Kumar

Content Editor

Related News