ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਆਪਣੇ ਹਲਕੇ ਲਈ ਮੰਗਿਆ ਫੀਲਡ ਹਸਪਤਾਲ

05/11/2021 4:29:20 PM

ਕੁਰਾਲੀ (ਬਠਲਾ) : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਚਿੱਠੀ ਲਿੱਖ ਕੇ ਡਿਫੈਂਸ ਰਿਸਰਚ ਐਂਡ ਡਿਵੈੱਲਪਮੈਂਟ ਆਰਗੇਨਾਈਜੇਸ਼ਨ (ਡੀ. ਆਰ. ਡੀ. ਓ.) ਵਲੋਂ ਪੀ. ਐੱਮ. ਕੇਅਰਜ਼ ਫੰਡ ਅਧੀਨ ਸਥਾਪਿਤ ਕੀਤਾ ਜਾਣ ਵਾਲਾ ਇਕ ਫੀਲਡ ਹਸਪਤਾਲ ਉਨ੍ਹਾਂ ਦੇ ਹਲਕੇ ਵਿਚ ਵੀ ਬਣਾਏ ਜਾਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਰੋਪੜ ਅਤੇ ਨਵਾਂਸ਼ਹਿਰ ਦੇ ਸਿਵਲ ਹਸਪਤਾਲਾਂ ਲਈ ਆਕਸੀਜਨ ਪਲਾਂਟਾਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੀ ਤਰਥੱਲੀ, ਹੁਣ ਕੈਪਟਨ ਦੇ ਮੰਤਰੀਆਂ ਨੇ ਨਵਜੋਤ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

ਇਸ ਲੜੀ ਹੇਠ ਐੱਮ. ਪੀ. ਤਿਵਾੜੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਸਿੰਘ ਨੂੰ ਦੋ ਵੱਖ-ਵੱਖ ਪੱਤਰ ਲਿਖੇ ਗਏ ਹਨ। ਡੀ. ਆਰ. ਡੀ. ਓ. ਵਲੋਂ ਸਥਾਪਤ ਕੀਤੇ ਜਾਣ ਵਾਲੇ ਫੀਲਡ ਹਸਪਤਾਲਾਂ ਨੂੰ ਲੈ ਕੇ ਉਨ੍ਹਾਂ ਨੇ ਰੱਖਿਆ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੋਵਾਂ ਨੂੰ ਲਿਖੇ ਪੱਤਰਾਂ ਵਿਚ ਜ਼ਿਕਰ ਕੀਤਾ ਹੈ। ਜਿਨ੍ਹਾਂ ਵਿਚ ਐੱਮ. ਪੀ. ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਲੋਕ ਸਭਾ ਹਲਕਾ ਚਾਰ ਜ਼ਿਲ੍ਹਿਆਂ ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਅਤੇ ਹੁਸ਼ਿਆਰਪੁਰ ’ਚ ਪੈਂਦਾ ਹੈ। ਜਿੱਥੇ ਪੇਂਡੂ ਖੇਤਰ ਜ਼ਿਆਦਾ ਹੈ ਅਤੇ 1800 ਤੋਂ ਵੱਧ ਪਿੰਡਾਂ ਤੋਂ ਇਲਾਵਾ ਛੋਟੇ ਸ਼ਹਿਰ ਅਤੇ ਕਸਬੇ ਵੀ ਹਨ।

ਇਹ ਵੀ ਪੜ੍ਹੋ : ਆਪਣੀ ਹੀ ਸਰਕਾਰ ਖ਼ਿਲਾਫ਼ ਸਿੱਧੂ ਦੇ ‘ਵਾਰ’ ਲਗਾਤਾਰ ਜਾਰੀ, ਹੁਣ ਫਿਰ ਦਿੱਤਾ ਤਿੱਖਾ ਬਿਆਨ

ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਕੋਰੋਨਾ ਦੇ ਗੰਭੀਰ ਹਾਲਾਤ ਨਾਲ ਨਜਿੱਠਣ ਲਈ ਡੀ. ਆਰ. ਡੀ. ਓ. ਪੀ. ਐੱਮ. ਕੇਅਰਜ਼ ਫੰਡ ਅਧੀਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਫੀਲਡ ਹਸਪਤਾਲ ਬਣਾ ਰਹੀ ਹੈ। ਜਿਨ੍ਹਾਂ ਹਸਪਤਾਲਾਂ ਦਾ ਦਾਇਰਾ 250 ਤੋਂ 1000 ਬਿਸਤਰਿਆਂ ਤਕ ਹੁੰਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੋਰੋਨਾ ਦਾ ਸੰਕਟ ਹੁਣ ਦੇਸ਼ ਦੇ ਪੇਂਡੂ ਹਿੱਸਿਆਂ ਵੱਲ ਵੀ ਵੱਧ ਰਿਹਾ ਹੈ, ਜਿਸ ਦਾ ਸਹੀ ਅੰਦਾਜ਼ਾ ਲਗਾ ਪਾਉਣਾ ਮੁਸ਼ਕਲ ਹੈ। ਇਨ੍ਹਾਂ ਹਾਲਾਤ ਵਿਚ ਉਹ ਆਪਣੇ ਲੋਕ ਸਭਾ ਹਲਕੇ ਵਿਚ ਵੀ ਡੀ. ਆਰ. ਡੀ. ਓ. ਵਲੋਂ ਇਕ ਫੀਲਡ ਹਸਪਤਾਲ ਸਥਾਪਿਤ ਕੀਤੇ ਜਾਣ ਦੀ ਅਪੀਲ ਕਰਦੇ ਹਨ। ਇਸ ਹਸਪਤਾਲ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੀ ਜਗ੍ਹਾ ਮੁਹੱਈਆ ਕਰਵਾ ਕੇ ਹੋਰ ਖੁਸ਼ ਹੋਵੇਗਾ। ਇਸ ਤੋਂ ਇਲਾਵਾ ਮੈਂਬਰ ਲੋਕ ਸਭਾ ਨੇ ਕੇਂਦਰੀ ਸਿਹਤ ਮੰਤਰੀ ਨੂੰ ਲਿਖੀ ਚਿੱਠੀ ਵਿਚ ਰੋਪੜ ਅਤੇ ਨਵਾਂਸ਼ਹਿਰ ਦੇ ਸਿਵਲ ਹਸਪਤਾਲਾਂ ਵਿਚ ਵੀ ਇਕ-ਇਕ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਬੇਅਦਬੀ ’ਤੇ ਕਾਂਗਰਸ ’ਚ ਘਮਸਾਨ, ਸਾਂਸਦਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਤੋਂ ਬਾਅਦ ਕੈਪਟਨ ਖੇਮੇ ’ਚ ਖਲਬਲੀ


Gurminder Singh

Content Editor

Related News