''ਮਨੀਸ਼ ਤਿਵਾੜੀ'' ਨੇ ਘੇਰੀ ਆਪਣੀ ਹੀ ਸਰਕਾਰ, ਟਵੀਟ ਕਰਕੇ ਚੁੱਕਿਆ ਇਹ ਮੁੱਦਾ
Monday, Nov 08, 2021 - 10:56 AM (IST)
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਾਂਗਰਸ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੇਂਦਰ ਦੇ ਉਕਤ ਫ਼ੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ 'ਚ ਧਾਰਾ-131 ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕੀ ਫ਼ੈਸਲੇ ਦਾ ਵਿਰੋਧ ਸਿਰਫ ਇਕ ਖਾਨਾਪੂਰਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀ. ਐੱਸ. ਐੱਫ. ਮੁੱਦੇ 'ਤੇ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਅੱਜ ਇਜਲਾਸ ਦੀ ਕਾਰਵਾਈ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਦੋਂ ਕਿ 11 ਨਵੰਬਰ ਨੂੰ ਬੀ. ਐੱਸ. ਐੱਫ. ਮੁੱਦੇ 'ਤੇ ਸਦਨ ਅੰਦਰ ਵਿਚਾਰ-ਚਰਚਾ ਹੋਵੇਗੀ ਅਤੇ ਸਰਕਾਰ ਵੱਲੋਂ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : 'ਚਿੱਟੇ' ਨੇ ਨਿਗਲੀ ਇਕ ਹੋਰ ਨੌਜਵਾਨ ਦੀ ਜ਼ਿੰਦਗੀ, 2 ਦਿਨਾਂ ਤੱਕ ਦੋਸਤ ਦੇ ਕਮਰੇ 'ਚ ਪਈ ਰਹੀ ਲਾਸ਼
ਇਸ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ