ਯੂਕ੍ਰੇਨ ਸੰਕਟ ਨੂੰ ਲੈ ਕੇ ''ਮਨੀਸ਼ ਤਿਵਾੜੀ'' ਨੇ ਘੇਰੀ ਆਪਣੀ ਹੀ ਸਰਕਾਰ, ਟਵੀਟ ਕਰਕੇ ਕਹੀ ਇਹ ਗੱਲ
Thursday, Mar 03, 2022 - 02:38 PM (IST)
ਚੰਡੀਗੜ੍ਹ : ਯੂਕ੍ਰੇਨ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਫਿਰ ਖਿੱਚੋਤਾਣ ਸ਼ੁਰੂ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਅਤੇ ਸੂਬਾ ਇੰਚਾਰਜ ਹਰੀਸ਼ ਚੌਧਰੀ 'ਤੇ ਸਿੱਧਾ ਹਮਲਾ ਬੋਲਿਆ ਹੈ।
ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਯੂਕ੍ਰੇਨ 'ਚ ਪੰਜਾਬ ਦੇ ਬੱਚੇ ਖ਼ਤਰੇ 'ਚ ਹਨ ਤਾਂ ਚੰਨੀ, ਸਿੱਧੂ, ਜਾਖੜ ਅਤੇ ਚੌਧਰੀ ਕੀ ਕਰ ਰਹੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਦੇ ਇਹ ਆਗੂ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਸੁਣੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੀ ਸਿਰਫ ਪੰਜਾਬ ਦੇ ਸੰਸਦ ਮੈਂਬਰ ਨੂੰ ਹੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਕਾਂਗਰਸ ਦੇ ਸੰਸਦ ਮੈਂਬਰ ਦਾ ਟਵੀਟ ਸਪੱਸ਼ਟ ਸੰਕੇਤ ਦੇ ਰਿਹਾ ਹੈ ਕਿ ਵੋਟਾਂ ਭਾਵੇਂ ਹੀ ਪੈ ਗਈਆਂ ਹਨ ਪਰ ਅਜੇ ਵੀ ਪੰਜਾਬ ਕਾਂਗਰਸ 'ਚ ਕਲੇਸ਼ ਖ਼ਤਮ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਸਮਰਾਲਾ ਤੋਂ ਆਜ਼ਾਦ ਉਮੀਦਵਾਰ ਤੇ ਵਿਧਾਇਕ ਢਿੱਲੋਂ ਨੂੰ ਆਇਆ ਅਟੈਕ, ਹਸਪਤਾਲ 'ਚ ਦਾਖ਼ਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ