ਮਨੀਸ਼ ਤਿਵਾੜੀ ਨੇ ਕੇਂਦਰ ਨੂੰ ਤੁਰੰਤ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਬੁਲਾਉਣ ਦੀ ਕੀਤੀ ਮੰਗ

12/03/2020 6:32:44 PM

ਰੂਪਨਗਰ (ਵਿਜੇ ਸ਼ਰਮਾ)— ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਪਾਰਲੀਮੈਂਟ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੀ ਮੰਗ ਤੋਂ ਕੇਂਦਰ ਦੇ ਭੱਜਣ ਉੱਪਰ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਨੇ 'ਪਦਮ ਵਿਭੂਸ਼ਣ' ਵਾਪਸ ਕਰਨ ਦਾ ਕੀਤਾ ਐਲਾਨ

ਤਿਵਾੜੀ ਨੇ ਟਵੀਟ ਜਾਰੀ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਤੁਰੰਤ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਬੁਲਾਉਣਾ ਚਾਹੀਦਾ ਹੈ। ਇਸ ਲੜੀ ਹੇਠ, ਐੱਮ. ਪੀ. ਤਿਵਾੜੀ ਨੇ ਟਵੀਟ ਰਾਹੀਂ ਕੇਂਦਰ ਸਰਕਾਰ ਤੋਂ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਬੁਲਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੈ ਕਿ ਜੇ ਸਟੈਂਡਿੰਗ ਕਮੇਟੀਆਂ ਅਤੇ ਜੁਆਇੰਟ ਪਾਰਲੀਮੈਂਟਰੀ ਕਮੇਟੀਆਂ ਦੀ ਮੀਟਿੰਗ ਰੋਜ਼ਾਨਾ ਹੋ ਸਕਦੀ ਹੈ ਤਾਂ ਅਜਿਹੇ 'ਚ ਸਰਦ ਰੁੱਤ ਸੈਸ਼ਨ ਕਿਉਂ ਨਹੀਂ ਬੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਇਆ ਜਾ ਰਿਹਾ।

ਇਹ ਵੀ ਪੜ੍ਹੋ: ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

ਇਸੇ ਤਰ੍ਹਾਂ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਬੁਲਾਏ ਜਾਣ ਦੀ ਮੰਗ ਨੂੰ ਦੁਹਰਾਉਂਦਿਆਂ ਤਿਵਾੜੀ ਨੇ ਇਕ ਹੋਰ ਟਵੀਟ ਰਾਹੀਂ ਕਿਹਾ ਹੈ ਕਿ ਕਿਸਾਨਾਂ ਨੇ ਦਿੱਲੀ ਨੂੰ ਘੇਰ ਲਿਆ ਹੈ, ਅਧਿਕਾਰਕ ਤੌਰ 'ਤੇ ਅਰਥ ਵਿਵਸਥਾ ਗਿਰਾਵਟ 'ਚ ਹੈ, ਚੀਨ ਲਗਾਤਾਰ ਸਾਡੀ 1000 ਸਕੁਏਅਰ ਕਿਲੋਮੀਟਰ ਤੋਂ ਵੱਧ ਜ਼ਮੀਨ ਨੂੰ ਕਬਜਾਉਂਦਾ ਜਾ ਰਿਹਾ ਹੈ, ਕੋਰੋਨਾ ਦੇ ਕੇਸ 95 ਲੱਖ ਨੂੰ ਪਹੁੰਚ ਗਏ ਹਨ ਅਤੇ 8 ਮਹੀਨਿਆਂ ਦੌਰਾਨ 1.38 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ 'ਚ ਸਰਕਾਰ ਨੂੰ ਬਿਨਾਂ ਕੋਈ ਦੇਰੀ ਕੀਤਿਆਂ ਜਲਦ ਤੋਂ ਜਲਦ ਪਾਰਲੀਮੈਂਟ ਦਾ ਸਰਦ ਰੁੱਤ ਸੈਸ਼ਨ ਬੁਲਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

ਨੋਟ: ਤਿਵਾੜੀ ਵੱਲੋਂ ਸਰਦ ਰੁਤ ਸੈਸ਼ਨ ਬੁਲਾਉਣ ਦੀ ਰੱਖੀ ਗਈ ਮੰਗ ਸਬੰਧੀ ਕੀ ਹੈ ਤੁਹਾਡੀ ਰਾਏ
ਕੁਮੈਂਟ 'ਚ ਦਿਓ ਜਵਾਬ

shivani attri

This news is Content Editor shivani attri