PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

Saturday, Jul 18, 2026 - 03:33 PM (IST)

PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਚੰਡੀਗੜ੍ਹ (ਅੰਕੁਰ ਤਾਂਗੜੀ) : ਚੰਡੀਗੜ੍ਹ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੰਚ ਸਾਂਝਾ ਕਰਨ ਅਤੇ ਗੱਲਬਾਤ ਕਰਦੇ ਨਜ਼ਰ ਆਉਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਇਸ ਮਾਮਲੇ 'ਤੇ ਹੁਣ ਖ਼ੁਦ ਮਨੀਸ਼ ਤਿਵਾੜੀ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸਿਰਫ਼ ਸੰਵਿਧਾਨਕ ਪ੍ਰੋਟੋਕਾਲ ਅਤੇ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਹਮੇਸ਼ਾ ਲੋਕਤੰਤਰੀ ਮਰਿਆਦਾਵਾਂ ਅਤੇ ਸੰਸਥਾਗਤ ਪ੍ਰੋਟੋਕਾਲ ਦਾ ਸਨਮਾਨ ਕਰਦੇ ਹਨ। ਉਨ੍ਹਾਂ ਦੇ ਅਨੁਸਾਰ ਕਿਸੇ ਵੀ ਵਿਕਾਸ ਕਾਰਜ ਜਾਂ ਲੋਕ ਭਲਾਈ ਨਾਲ ਜੁੜੇ ਪ੍ਰਾਜੈਕਟ ਨੂੰ ਪਾਰਟੀ ਦੀ ਰਾਜਨੀਤੀ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਨਾਲ ਜੁੜੀਆਂ ਯੋਜਨਾਵਾਂ ਦਾ ਸਮਰਥਨ ਕਰਨਾ ਇੱਕ ਚੁਣੇ ਹੋਏ ਜਨ ਪ੍ਰਤੀਨਿਧ ਦਾ ਫਰਜ਼ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਕੂਲ 'ਚ ਜ਼ੋਰਦਾਰ ਧਮਾਕਾ! ਸਟਾਫ਼ ਨੂੰ ਪਈਆਂ ਭਾਜੜਾਂ, ਮਿਡ-ਡੇਅ-ਮੀਲ ਬਣਾਉਂਦੇ ਸਮੇਂ...
ਉਨ੍ਹਾਂ ਕਿਹਾ ਕਿ ਅੱਜ ਦੀ ਸਿਆਸਤ ਪਹਿਲਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਜ਼ਹਿਰੀਲੀ ਹੋ ਗਈ ਹੈ ਅਤੇ ਹੁਣ ਸਿਆਸੀ ਵਿਰੋਧੀਆਂ ਨੂੰ ਵੀ ਨਿੱਜੀ ਦੁਸ਼ਮਣ ਵਾਂਗ ਦੇਖਿਆ ਜਾਣ ਲੱਗਾ ਹੈ, ਜੋ ਕਿ ਲੋਕਤੰਤਰ ਲਈ ਸਿਹਤਮੰਦ ਰਵੱਈਆ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਵਿਚਾਰਾਂ 'ਚ ਅੰਤਰ ਹੋ ਸਕਦਾ ਹੈ, ਪਰ ਸ਼ਿਸ਼ਟਾਚਾਰ ਅਤੇ ਆਪਸੀ ਸਨਮਾਨ ਕਾਇਮ ਰਹਿਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ 'ਚ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਲਈ ਪਹੁੰਚੇ ਸਨ। ਇਸ ਮੌਕੇ 'ਤੇ ਮਨੀਸ਼ ਤਿਵਾੜੀ ਵੀ ਮੰਚ 'ਤੇ ਮੌਜੂਦ ਸਨ ਅਤੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਗੱਲਬਾਤ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ। ਮਨੀਸ਼ ਤਿਵਾੜੀ ਪਹਿਲਾਂ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਜਨਹਿੱਤ ਅਤੇ ਵਿਕਾਸ ਦੇ ਮੁੱਦਿਆਂ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਦਾ ਮੰਨਣਾ ਹੈ ਕਿ ਜਿੱਥੇ ਲੋਕਾਂ ਦੇ ਭਲੇ ਦੀ ਗੱਲ ਹੋਵੇ, ਉੱਥੇ ਹਰ ਜਨ ਪ੍ਰਤੀਨਿਧ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ ਸਸਪੈਂਸ ਬਰਕਰਾਰ
ਤਿਵਾੜੀ ਦੇ ਇਸ ਬਿਆਨ ਨੂੰ ਉਨ੍ਹਾਂ ਦੇ ਸਮਰਥਕ ਲੋਕਤੰਤਰੀ ਪਰੰਪਰਾਵਾਂ, ਸੰਵਿਧਾਨਕ ਮਰਿਆਦਾਵਾਂ ਅਤੇ ਸਿਆਸੀ ਸੱਭਿਆਚਾਰ ਨੂੰ ਮਜ਼ਬੂਤ ਕਰਨ ਵਾਲਾ ਰੁਖ ਦੱਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਤੰਤਰ 'ਚ ਵਿਚਾਰਾਂ ਦਾ ਅੰਤਰ ਸੁਭਾਵਿਕ ਹੈ ਪਰ ਪ੍ਰੋਟੋਕਾਲ ਅਤੇ ਦੇਸ਼ ਦੇ ਸੰਵਿਧਾਨਕ ਅਹੁਦਿਆਂ ਦਾ ਸਨਮਾਨ ਕਰਨਾ ਹਰ ਜਨ ਪ੍ਰਤੀਨਿਧ ਦੀ ਜ਼ਿੰਮੇਵਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News