''ਪੰਜਾਬ ਕੇਸਰੀ ਗਰੁੱਪ'' ''ਤੇ ਕਾਰਵਾਈ ਦਾ ਮਨੀਸ਼ ਤਿਵਾੜੀ ਵਲੋਂ ਸਖ਼ਤ ਵਿਰੋਧ, ਜਾਣੋ ਕੀ ਬੋਲੇ
Tuesday, Jan 20, 2026 - 10:41 AM (IST)
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਕੇਸਰੀ ਗਰੁੱਪ 'ਤੇ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਉਹ ਪੰਜਾਬ ਕੇਸਰੀ ਗਰੁੱਪ ਨਾਲ ਜੁੜੀਆਂ ਘਟਨਾਵਾਂ 'ਤੇ ਚਿੰਤਤ ਹਨ ਅਤੇ ਇਨ੍ਹਾਂ 'ਤੇ ਡੂੰਘੀ ਨਜ਼ਰ ਰੱਖ ਰਹੇ ਹਨ।
ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਮੀਡੀਆ ਨਾਲ ਰਿਸ਼ਤਾ ਮਨਾਉਣ ਦੀ ਕੋਸ਼ਿਸ਼ ਹੋਣਾ ਚਾਹੀਦਾ ਹੈ ਨਾ ਕਿ ਜ਼ਬਰਦਸਤੀ ਦਾ। ਕਿਸੇ ਵੀ ਤਰ੍ਹਾਂ ਨਾਲ ਧਮਕਾਉਣਾ ਲੋਕਤੰਤਰ ਦੇ ਪੂਰੀ ਤਰ੍ਹਾਂ ਖ਼ਿਲਾਫ਼ ਹੈ।
ਇਹ ਵੀ ਪੜ੍ਹੋ : ਬਾਜਵਾ ਨੇ ਕੇਜਰੀਵਾਲ ਦੀ ਚੁੱਪੀ ’ਤੇ ਚੁੱਕੇ ਸਵਾਲ, ਕਿਹਾ-ਮੁਆਫ਼ੀ ਮੰਗੇ ਆਤਿਸ਼ੀ
ਉਨ੍ਹਾਂ ਇਕ ਅੰਗਰੇਜ਼ੀ ਅਖ਼ਬਰ ਦੀ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਨੂੰ ਬੰਦ ਕਰਨਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
