ਪੰਜਾਬ ’ਚ ਕਾਂਗਰਸ ਮੁੜ ਕਰੇਗੀ ਵਾਪਸੀ, ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਬੇਨਕਾਬ : ਮਨੀਸ਼ ਤਿਵਾੜੀ
Saturday, Feb 27, 2021 - 10:49 AM (IST)
ਜਲੰਧਰ (ਧਵਨ)-ਕਾਂਗਰਸ ਦੇ ਰਾਸ਼ਟਰੀ ਬੁਲਾਰੇ ਤੇ ਪਾਰਟੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸੱਤਾ ’ਚ ਮੁੜ ਵਾਪਸੀ ਹੋਵੇਗੀ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੀ ਜਨਤਾ ਮੁੜ ਕਰਾਰਾ ਜਵਾਬ ਦੇਵੇਗੀ। ਉਹ ਇਥੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਨੇਤਾ ਅਤੇ ਲਾਰਜ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਪਵਨ ਦੀਵਾਨ ਵੀ ਸਨ।
ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ ਲੱਗੀਆਂ ਰੌਣਕਾਂ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ
ਤਿਵਾੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਸੂਬੇ ਦੇ ਸਭ ਤੋਂ ਵੱਡੇ ਨੇਤਾ ਦੇ ਰੂਪ ’ਚ ਉਭਰ ਕੇ ਸਾਹਮਣੇ ਆਏ ਹਨ। ਉਨ੍ਹਾਂ ਨੇ ਜਿਸ ਤਰ੍ਹਾਂ ਨਾਲ ਕਿਸਾਨਾਂ ਦੇ ਮੁੱਦੇ ’ਤੇ ਜਾਂ ਜਨਤਾ ਨਾਲ ਜੁੜੇ ਮਾਮਲਿਆਂ ’ਚ ਸਟੈਂਡ ਲਿਆ ਹੈ ਉਸ ਦੀ ਸਾਰਿਆਂ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ’ਚ ਕਾਂਗਰਸ ਦਾ ਭਵਿੱਖ ਸੂਬੇ ’ਚ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਦੂਜੇ ਪਾਸੇ ਨਾ ਤਾਂ ਅਕਾਲੀ ਦਲ, ਨਾ ਭਾਜਪਾ ਅਤੇ ਨਾ ਹੀ ਆਮ ਆਦਮੀ ਪਾਰਟੀ ਕੋਲ ਕੈਪਟਨ ਅਮਰਿੰਦਰ ਸਿੰਘ ਦੇ ਕਦ ਦੇ ਬਰਾਬਰ ਕੋਈ ਨੇਤਾ ਹੈ।
ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਾਮਲੇ ’ਚ ਕੇਂਦਰ ਦੀ ਮੋਦੀ ਸਰਕਾਰ ਬੁਰੀ ਤਰ੍ਹਾਂ ਨਾਲ ਅਸਫ਼ਲ ਹੋਈ ਹੈ। ਦੇਸ਼ ’ਚ ਕਿਸਾਨਾਂ ਦੇ ਅੰਦਰ ਕਾਲੇ ਖੇਤੀ ਕਾਨੂੰਨਾਂ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ’ਚ ਜਦੋਂ ਤੱਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਵਾਪਸ ਨਹੀਂ ਲੈਂਦੀ ਹੈ ਓਦੋਂ ਤੱਕ ਕਿਸਾਨ ਆਪਣਾ ਅੰਦੋਲਨ ਬੰਦ ਵੀ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਨਾਲ ਕਿਸਾਨ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸੰਸਦ ਦੇ ਅੰਦਰ ਤੇ ਬਾਹਰ ਦੋਨੋਂ ਪਾਸੇ ਸਮਰਥਨ ਕਰ ਰਹੀ ਹੈ।
ਇਹ ਵੀ ਪੜ੍ਹੋ: ਕਪੂਰਥਲਾ: ਖਾਣਾ ਖਾਣ ਤੋਂ ਬਾਅਦ PTU ਦੇ 40 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ
ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ’ਤੇ ਹਮਲਾਵਰ ਰੁਖ਼ ਅਪਨਾਉਂਦੇ ਹੋਏ ਕਿਹਾ ਕਿ ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਸਰਕਾਰ ਬੁਰੀ ਤਰ੍ਹਾਂ ਨਾਲ ਅਸਫ਼ਲ ਹੋ ਗਈ ਹੈ। ਮਹਿੰਗਾਈ ਕਾਰਨ ਜਨਤਾ ’ਚ ਹਾਹਾਕਾਰ ਮਚੀ ਹੋਈ ਹੈ। ਉਨ੍ਹਾਂ ਨੇ ਕਿਹਾ ਜਦੋਂ ਕੇਂਦਰ ’ਚ ਡਾ. ਮਨਮੋਹਨ ਸਿੰਘ ਦੀ ਅਗਵਾਈ ’ਚ ਸਰਕਾਰ ਕੰਮ ਕਰ ਰਹੀ ਸੀ ਤਾਂ ਉਸ ਸਮੇਂ ਵੀ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੇ ਭਾਅ ਸ਼ਿਖਰਾਂ ਨੂੰ ਛੂਹ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਡਾ. ਮਨਮੋਹਨ ਸਿੰਘ ਸਰਕਾਰ ਨੇ ਪੈਟ੍ਰੋਲੀਅਮ ਉਤਪਾਦਾਂ ਦੀਆਂ ਕੀਮਤਾਂ ’ਚ ਵਾਧੇ ਦਾ ਬੋਝ ਜਨਤਾ ’ਤੇ ਨਹੀਂ ਪਾਇਆ ਸੀ ਸਗੋਂ ਸਰਕਾਰ ਨੇ ਖੁਦ ਉਸਦਾ ਬੋਝ ਸਹਿਆ ਸੀ।
ਇਹ ਵੀ ਪੜ੍ਹੋ: ਜਲੰਧਰ: ਬੰਦ ਕਮਰੇ ’ਚੋਂ ਮਿਲੀ ਨੌਜਵਾਨ ਦੀ ਸੜੀ ਹੋਈ ਲਾਸ਼, ਇਲਾਕੇ ’ਚ ਫੈਲੀ ਸਨਸਨੀ
ਪੰਜਾਬ ਨੂੰ ਬਦਨਾਮ ਨਾ ਕਰੇ ਭਾਜਪਾ
ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਭਾਜਪਾ ਨੂੰ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦੀ ਦੇਸ਼ਭਗਤੀ ’ਤੇ ਕੋਈ ਵੀ ਸ਼ੱਕ ਨਹੀਂ ਕਰ ਸਕਦਾ ਕਿਉਂਕਿ ਪੰਜਾਬੀਆਂ ਨੇ ਹੀ ਦੇਸ਼ ਨੂੰ ਆਜ਼ਾਦੀ ਦਿਵਾਉਣ ਜਾਂ ਦੇਸ਼ ਦੇ ਖ਼ਿਲਾਫ਼ ਹੋਈਆਂ ਜੰਗਾਂ ’ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਸਨ। ਅੱਜ ਵੀ ਪੰਜਾਬੀ ਸਰਹੱਦਾਂ ’ਤੇ ਡਟੇ ਹੋਏ ਹਨ ਅਤੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ ਇਸ ਲਈ ਪੰਜਾਬੀਆਂ ਖ਼ਿਲਾਫ਼ ਸਾਜ਼ਿਸ਼ ਬੰਦ ਹੋਣੀ ਚਾਹੀਦੀ ਹੈ। ਸਥਾਨਕ ਸਰਕਾਰਾਂ ਚੋਣਾਂ ਦੇ ਨਤੀਜਿਆਂ ਨਾਲ ਭਾਜਪਾ ਤੇ ਹੋਰ ਪਾਰਟੀਆਂ ਨੂੰ ਸਬਕ ਸਿੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਗੜ੍ਹਦੀਵਾਲਾ ਦੇ ਸੈਨਿਕ ਮਨਬਹਾਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ
ਰਾਸ਼ਟਰੀ ਪੱਧਰ ’ਤੇ ਵੀ ਜਲਦੀ ਤੇਜ਼ੀ ਨਾਲ ਉਭਰੇਗੀ ਕਾਂਗਰਸ
ਮਨੀਸ਼ ਤਿਵਾੜੀ ਦਾ ਮੰਨਣਾ ਹੈ ਕਿ ਰਾਸ਼ਟਰੀ ਪੱਧਰ ’ਤੇ ਕਾਂਗਰਸ ਤੇਜ਼ੀ ਨਾਲ ਉਭਰੇਗੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਪੂਰਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ’ਚ ਮਜ਼ਬੂਤ ਵਿਰੋਧੀ ਧਿਰ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਰੋਧੀ ਧਿਰ ਦਾ ਕਿਰਦਾਰ ਬਾਖੂਬੀ ਨਿਭਾਏਗੀ।
ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ