ਲੁਧਿਆਣਾ ਪੁੱਜੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਲਾਈਨ 'ਚ ਲੱਗ ਕੇ ਪਾਈ ਵੋਟ

Sunday, Feb 20, 2022 - 12:22 PM (IST)

ਲੁਧਿਆਣਾ ਪੁੱਜੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਲਾਈਨ 'ਚ ਲੱਗ ਕੇ ਪਾਈ ਵੋਟ

ਲੁਧਿਆਣਾ (ਰਾਜ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੋਟ ਪਾਉਣ ਲਈ ਲੁਧਿਆਣਾ ਪੁੱਜੇ। ਉਨ੍ਹਾਂ ਨੇ ਸਰਾਭਾ ਨਗਰ 'ਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਹ ਪੋਲਿੰਗ ਬੂਥ 'ਤੇ ਆਮ ਵੋਟਰਾਂ ਵਾਂਗ ਲਾਈਨ 'ਚ ਲੱਗੇ ਅਤੇ ਆਪਣੀ ਵਾਰੀ ਦੀ ਉਡੀਕ ਕਰਕੇ ਵੋਟ ਪਾਈ। ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ। ਚੋਣ ਕਮਿਸ਼ਨ ਵੱਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਅੱਖਾਂ ਦਾ ਆਪਰੇਸ਼ਨ ਕਰਾਉਣ ਵਾਲਾ ਵਿਅਕਤੀ ਹਸਪਤਾਲ ਤੋਂ ਸਿੱਧਾ ਪੋਲਿੰਗ ਬੂਥ 'ਤੇ ਪੁੱਜਿਆ, ਪਾਈ ਵੋਟ

ਪੋਲਿੰਗ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਕੋਰੋਨਾ ਨਿਯਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪਾਲਣਾ ਕੀਤੀ ਜਾ ਰਹੀ ਹੈ। ਚੋਣ ਅਮਲੇ ਵੱਲੋਂ ਹਰ ਵੋਟਰ ਨੂੰ ਪੋਲ ਕਰਨ ਤੋਂ ਪਹਿਲਾਂ ਬਕਾਇਦਾ ਵਿਸ਼ੇਸ਼ ਦਸਤਾਨੇ ਅਤੇ ਮਾਸਕ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰ ਵੋਟਰ ਨੂੰ ਪਹਿਲਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News