ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਵਿਆਹਾਂ ਦੇ ਮਾਮਲਿਆਂ ''ਚ ਧੋਖਾਧੜੀ ਦਾ ਕੀਤਾ ਜ਼ਿਕਰ

Tuesday, Jul 20, 2021 - 09:04 AM (IST)

ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਵਿਆਹਾਂ ਦੇ ਮਾਮਲਿਆਂ ''ਚ ਧੋਖਾਧੜੀ ਦਾ ਕੀਤਾ ਜ਼ਿਕਰ

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ 'ਚ ਉਨ੍ਹਾਂ ਨੇ ਵਿਆਹ ਦੇ ਮਾਮਲਿਆਂ 'ਚ ਦਿਨੋਂ-ਦਿਨ ਵੱਧ ਰਹੀ ਧੋਖਾਧੜੀ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਹੈ। ਪੱਤਰ ਵਿਚ ਮਨੀਸ਼ਾ ਗੁਲਾਟੀ ਨੇ ਲਿਖਿਆ ਕਿ ਮੈਂ ਕੈਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾ ਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜਾਂ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ।

ਇਹ ਵੀ ਪੜ੍ਹੋ : ਕੈਪਟਨ ਵੱਲੋਂ ਵਿਧਾਇਕਾਂ ਨੂੰ 'ਲੰਚ' ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਜਾਰੀ ਕੀਤਾ ਅਹਿਮ ਬਿਆਨ

PunjabKesari

ਇਹ ਇੱਕ ਭਿਆਨਕ ਮਹਾਮਾਰੀ ਹੈ, ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ। ਉਨ੍ਹਾਂ ਅੱਗੇ ਕਿਹਾ ਕਿ ਸੱਚਮੁੱਚ, ਤੁਸੀਂ ਭਾਰਤ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰਿਸ਼ਟੀ ਅਤੇ ਸਮਝ ਰੱਖਦੇ ਹੋ। ਤੁਸੀਂ ਭਾਰਤੀ ਭਾਈਚਾਰੇ ਦੀ ਨਬਜ਼ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹੋ, ਖ਼ਾਸਕਰ ਪੰਜਾਬੀਆਂ ਨੂੰ ਜੋ ਤੁਹਾਡੇ ਮਹਾਨ ਦੇਸ਼ ਲਈ ਸਰਵਪੱਖੀ ਵਿਕਾਸ ਲਈ ਨਿਰੰਤਰ ਸੇਵਾ ਕਰ ਰਹੇ ਹਨ।

ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਪ੍ਰੇਮੀ ਨਾਲ ਰਹਿਣ ਲੱਗੀ, ਹੁਣ ਸਹੁਰਿਆਂ ਨੂੰ ਮਿਲ ਰਹੀਆਂ ਧਮਕੀਆਂ

ਉਨ੍ਹਾਂ ਅੱਗੇ ਲਿਖਿਆ ਕਿ ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਂ 'ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।

ਇਹ ਵੀ ਪੜ੍ਹੋ : ਸਾਬਕਾ ਪ੍ਰਧਾਨ 'ਜਾਖੜ' ਨੂੰ ਮਿਲਣ ਮਗਰੋਂ ਬੋਲੇ ਨਵਜੋਤ ਸਿੱਧੂ, 'ਵੱਡੇ ਭਰਾ ਨੇ ਵੱਡਾ ਦਿਲ ਦਿਖਾਇਆ'

ਉਨ੍ਹਾਂ ਕਿਹਾ ਕਿ PSWC ਦੀ ਚੇਅਰਪਰਸਨ ਹੋਣ ਦੇ ਨਾਤੇ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨਿਆਂ ਦਿਵਾਉਣ ਲਈ ਕੁੱਝ ਤੇਜ਼ ਅਤੇ ਸਖ਼ਤ ਕਦਮ ਚੁੱਕੇ ਜਾਣ। ਇੱਥੋਂ ਤੱਕ ਕਿ ਇਹ ਖ਼ਬਰਾਂ ਹਨ ਕਿ ਕੁੱਝ ਧੋਖੇਬਾਜ਼ ਲੋਕਾਂ ਨੇ ਵਿਆਹ ਦੇ ਪਾਕ ਰਿਸ਼ਤੇ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਜਲਦੀ ਪੈਸਾ ਬਣਾਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News