ਹਾਈ ਕੋਰਟ 'ਚ ਅੱਜ ਹੋਵੇਗੀ ਮਨੀਸ਼ਾ ਗੁਲਾਟੀ ਮਾਮਲੇ ਦੀ ਸੁਣਵਾਈ, ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਕੀਤੀ ਸੀ ਸ਼ਿਕਾਇਤ

03/16/2023 1:29:19 AM

ਚੰਡੀਗੜ੍ਹ (ਹਾਂਡਾ): ਮਨੀਸ਼ਾ ਗੁਲਾਟੀ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਦੇ ਹੁਕਮ ਨੂੰ ਇਕ ਵਾਰ ਫਿਰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਇਹ ਪਟੀਸ਼ਨ ਸੁਣਵਾਈ ਹਿੱਤ ਬੁੱਧਵਾਰ ਨੂੰ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਮੂਹਰੇ ਆਈ ਪਰ ਵਕੀਲਾਂ ਦੀ ਬੇਨਤੀ ’ਤੇ ਸੁਣਵਾਈ ਵੀਰਵਾਰ ’ਤੇ ਪਾ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ CM ਮਾਨ ਦਾ ਬਿਆਨ, ਕਹਿ ਦਿੱਤੀ ਇਹ ਗੱਲ

ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਦਿੱਤਾ ਵਾਧਾ ਰੱਦ ਕਰ ਦਿੱਤਾ ਸੀ। ਸਰਕਾਰ ਦੇ ਇਸ ਹੁਕਮ ਖਿਲਾਫ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਕਿਹਾ ਹੈ ਕਿ ਉਸ ਨੂੰ ਬਿਨ੍ਹਾਂ ਕੋਈ ਕਾਰਣ ਦੱਸੇ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਜੋਕਿ ਨਿਆਂਸੰਗਤ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - NIA ਵੱਲੋਂ ਜੰਮੂ-ਕਸ਼ਮੀਰ ਤੇ ਪੰਜਾਬ 'ਚ ਛਾਪੇਮਾਰੀ, ਪਾਕਿ 'ਚੋਂ ਰਚੀ ਸਾਜ਼ਿਸ਼ ਨਾਲ ਜੁੜੇ 12 ਸ਼ੱਕੀ ਵਿਅਕਤੀਆਂ ਦੀ ਪਛਾਣ

ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News