ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਬਣੇ ਰਹਿਣਗੇ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ

02/15/2023 2:06:58 PM


ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਦੇ ਫ਼ੈਸਲੇ ਮੁਤਾਬਕ ਮਨੀਸ਼ਾ ਗੁਲਾਟੀ ਹੁਣ 'ਪੰਜਾਬ ਰਾਜ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ 'ਤੇ ਬਣੇ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖ਼ਤਮ ਹੋਣ ਦੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਜ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੇ ਹੱਕ 'ਚ ਫ਼ੈਸਲਾ ਸੁਣਾਇਆ ਹੈ।
ਜਾਣੋ ਕੀ ਸੀ ਪੂਰਾ ਮਾਮਲਾ
ਪਿਛਲੇ ਦਿਨੀਂ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 'ਪੰਜਾਬ ਰਾਜ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਦਰਅਸਲ ਸਰਕਾਰ ਵੱਲੋਂ 18-09-2020 ਨੂੰ ਮਨੀਸ਼ਾ ਗੁਲਾਟੀ ਦੀ ਟਰਮ 'ਚ 3 ਸਾਲਾਂ ਦਾ ਵਾਧਾ ਕਰ ਦਿੱਤਾ ਗਿਆ ਸੀ। ਸੋਸ਼ਲ ਸਕਿਓਰਿਟੀ ਵੁਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਵਾਧੇ ਦੀ ਸਰਕਾਰੀ ਨਿਯਮਾਂ 'ਚ ਕੋਈ ਵਿਵਸਥਾ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਦਾ ਫ਼ੈਸਲਾ ਅੱਜ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੇ ਪੱਖ 'ਚ ਕੀਤਾ ਹੈ।

 

ਇਹ ਵੀ ਪੜ੍ਹੋ : CM ਮਾਨ ਤੇ ਰਾਜਪਾਲ ਵਿਚਾਲੇ ਟਕਰਾਅ ਜਾਰੀ, ਬਜਟ ਸੈਸ਼ਨ ਨੂੰ ਲੈ ਕੇ ਇਸ ਗੱਲ ਦਾ ਖ਼ਦਸ਼ਾ ਬਰਕਰਾਰ
 

ਇਹ ਵੀ ਪੜ੍ਹੋ : ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ, 1 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News