ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ

Thursday, Feb 16, 2023 - 05:37 PM (IST)

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ 'ਪੰਜਾਬ ਰਾਜ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲ ਲਿਆ ਹੈ। ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਮੌਕੇ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਪਰਮਾਤਮਾ ਦੀ ਕਿਰਪਾ ਕਰਕੇ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਨਾਲ ਹੀ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਦਾਲਤ 'ਚ ਵੀ ਉਨ੍ਹਾਂ ਦੇ ਜਾਣ ਦਾ ਕਾਰਨ ਸਿਰਫ ਇਹੀ ਸੀ ਕਿ ਜਦੋਂ ਦਾ ਕਮਿਸ਼ਨ ਬਣਿਆ ਹੈ, ਉਦੋਂ ਤੋਂ ਕਾਰਜਕਾਲ 'ਚ ਵਾਧਾ ਮਿਲਦਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਸ਼ਿਵਰਾਤਰੀ' 'ਤੇ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼! ਪੁਲਸ ਨੇ ਮੰਦਰਾਂ ਬਾਹਰ ਲਾਏ ਸਖ਼ਤ ਪਹਿਰੇ

ਉਨ੍ਹਾਂ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੇ ਕੋਈ ਵੀ ਮਤਭੇਦ ਨਹੀਂ ਹਨ ਅਤੇ ਉਹ ਪੰਜਾਬ ਸਰਕਾਰ ਦਾ ਪੂਰਾ ਸਤਿਕਾਰ ਕਰਦੇ ਹਨ। ਉਹ ਸਿਰਫ ਅਦਾਲਤ 'ਚ ਤਾਂ ਹੀ ਗਏ ਸੀ ਕਿਉਂਕਿ ਸਰਕਾਰ ਦਾ ਕਹਿਣਾ ਸੀ ਕਿ ਕਾਰਜਕਾਲ 'ਚ ਵਾਧਾ ਮਿਲਣ ਦਾ ਕੋਈ ਨਿਯਮ ਨਹੀਂ ਹੈ, ਜਦੋਂ ਕਿ ਮੇਰਾ ਮੰਨਣਾ ਸੀ ਕਿ ਕਮਿਸ਼ਨ ਦੇ ਬਣਨ ਤੋਂ ਲੈ ਕੇ ਹੁਣ ਤੱਕ ਇਹ ਸਹੂਲਤ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ ਵੱਲੋਂ ਬੀਤੇ ਦਿਨ ਵਾਪਸ ਲੈ ਲਏ ਗਏ, ਜਿਸ ਕਾਰਨ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ।

ਇਹ ਵੀ ਪੜ੍ਹੋ : ਖੰਨਾ ਤੋਂ ਦਰਦਨਾਕ ਖ਼ਬਰ : ਉੱਬਲਦੇ ਪਾਣੀ ਦੀ ਬਾਲਟੀ 'ਚ ਡਿੱਗਿਆ ਮਾਸੂਮ ਬੱਚਾ, ਤੜਫ਼-ਤੜਫ਼ ਕੇ ਨਿਕਲੀ ਜਾਨ

ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਇਕ ਮੌਕਾ ਭਾਲ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਮੁੱਖ ਮੰਤਰੀ ਉਨ੍ਹਾਂ ਨੂੰ ਇਹ ਮੌਕਾ ਦੇਣਗੇ। ਜੇਕਰ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਕੰਮ ਨਾਲ ਕੋਈ ਗਿਲਾ-ਸ਼ਿਕਵਾ ਹੈ ਤਾਂ ਉਹ ਉਨ੍ਹਾਂ ਨਾਲ ਜ਼ਰੂਰ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ 'ਤੇ ਰਹਿਣ ਜਾਂ ਨਾ ਰਹਿਣ, ਉਨ੍ਹਾਂ ਦਾ ਹਰ ਕਤਰਾ ਪੰਜਾਬ ਲਈ ਸਮਰਪਿਤ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News