ਯੂਨੀਵਰਸਿਟੀ 'ਚੋਂ ਕੁੜੀਆਂ ਦੀ ਵਾਇਰਲ ਇਤਰਾਜ਼ਯੋਗ ਵੀਡੀਓ ਮਾਮਲੇ 'ਚ ਮਨੀਸ਼ਾ ਗੁਲਾਟੀ ਨੇ ਲਿਆ ਸਖ਼ਤ ਨੋਟਿਸ

Sunday, Sep 18, 2022 - 06:13 PM (IST)

ਮੋਹਾਲੀ— ਮੋਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ ’ਚੋਂ 60 ਕੁੜੀਆਂ ਦੀ ਨਹਾਉਂਦਿਆਂ ਦੀ ਵਾਇਰਲ ਹੋਈ ਇਤਰਾਜ਼ੋਯਗ ਵੀਡੀਓ ਦੇ ਮਾਮਲੇ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅਜਿਹਾ ਕਰਕੇ ਯੂਨੀਵਰਸਿਟੀ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੋਸਟਲ ਦੇ ਮੈਨੇਜਰ ਵੱਲੋਂ ਹੀ ਸ਼ਿਕਾਇਤ ਦਿੱਤੀ ਗਈ ਸੀ। ਬੱਚੇ ਦੀ ਨਿੱਜੀ ਜ਼ਿੰਦਗੀ’ਚ ਪ੍ਰਸ਼ਾਸਨ ਦਖ਼ਲ ਨਹੀਂ ਦੇ ਸਕਦਾ।

ਇਹ ਵੀ ਪੜ੍ਹੋ: ਮੁਸ਼ਕਿਲਾਂ ’ਚ ਘਿਰੇ ਜਲੰਧਰ ਦੇ DCP ਨਰੇਸ਼ ਡੋਗਰਾ, ਹੁਸ਼ਿਆਰਪੁਰ ਦੀ ਅਦਾਲਤ ਨੇ ਕੀਤਾ ਤਲਬ

PunjabKesari

ਬੱਚਿਆਂ ਨੂੰ ਸੁਰੱਖਿਆ ਦੇਣਾ ਯੂਨੀਵਰਸਿਟੀ ਦਾ ਕੰਮ ਹੁੰਦਾ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਆਈ. ਟੀ. ਐਕਟ ਦੇ ਤਹਿਤ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਇਕ ਕੁੜੀ ਵੱਲੋਂ ਵਾਇਰਲ ਕੀਤੀ ਗਈ ਹੈ ਅਤੇ ਉਸ ਕੁੜੀ ਨੂੰ ਪੁਲਸ ਨੇ ਗਿ੍ਰਫ਼ਤਾਰ ਵੀ ਕਰ ਲਿਆ ਹੈ। ਉਸ ਮੁੰਡੇ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਹੈ, ਜਿਸ ਨੂੰ ਕੁੜੀ ਵੀਡੀਓਜ਼ ਭੇਜਦੀ ਸੀ। ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮਨੀਸ਼ਾ ਗੋਲਾਟੀ ਨੇ ਕਿਹਾ ਕਿ ਕਿਸੇ ਵੀ ਵਿਦਿਆਰਥਣ ਨੇ ਖ਼ੁਦਕੁਸ਼ੀ ਨਹੀਂ ਕੀਤੀ ਹੈ ਜਦਕਿ ਕੁਝ ਵਿਦਿਆਰਥਣਾਂ ਧਰਨੇ ਦੌਰਾਨ ਬੇਹੋਸ਼ ਹੋਈਆਂ ਸਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਵੀ ਸਥਿਰ ਹੈ। 

ਇਹ ਵੀ ਪੜ੍ਹੋ: ਭਿਆਨਕ ਹਾਦਸੇ 'ਚ ਔਰਤ ਦੀ ਦਰਦਨਾਕ ਮੌਤ, ਟਰੱਕ ਨੇ ਖੋਪੜੀ ਦੇ ਉਡਾਏ ਚਿੱਥੜੇ, ਸਾਲ ਪਹਿਲਾਂ ਹੋਇਆ ਸੀ ਵਿਆਹ

ਉਥੇ ਹੀ ਯੂਨੀਵਰਸਿਟੀ ਦਾ ਪਹਿਲਾ ਬਿਆਨ ਵੀ ਸਾਹਮਣੇ ਆਇਆ ਹੈ। ਯੂਨੀਵਰਸਿਟੀ ਵੱਲੋਂ ਡਾ. ਅਰਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਕਿਸੇ ਵੀ ਕੁੜੀ ਨੇ ਖ਼ੁਦਕੁਸ਼ੀ ਨਹੀਂ ਕੀਤੀ। ਯੂਨੀਵਰਸਿਟੀ ਨੇ ਖ਼ੁਦ ਪੁਲਸ ’ਚ ਕੇਸ ਦਰਜ ਕਰਵਾਇਆ ਹੈ। ਹੋਸਟਲ ਦੀਆਂ ਕੁਝ ਕੁੜੀਆਂ ਨੇ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਹੋਸਟਲ ਵਾਰਡਨ ਨੇ ਤੁਰੰਤ ਐਕਸ਼ਨ ਲਿਆ ਹੈ।

ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਬੀਜ ਵਿਕਰੇਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ CM ਮਾਨ ਨੂੰ ਸੁਸਾਈਡ ਨੋਟ 'ਚ ਕੀਤੀ ਫਰਿਆਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


shivani attri

Content Editor

Related News