ਜੇਕਰ ਪੁਲਸ ਨੇ ਉੱਤਰਾਖੰਡ ਦੇ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਤਾਂ ਜ਼ਿਲਾ ਹੈੱਡਕੁਆਰਟਰਾਂ ’ਤੇ ਦੇਵਾਂਗੇ ਧਰਨੇ : ਸਿਰਸਾ

Monday, Dec 28, 2020 - 11:24 PM (IST)

ਜਲੰਧਰ,(ਚਾਵਲਾ)-ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ 40 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਉਤਰਾਖੰਡ ਸਰਕਾਰ ਨੂੰ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਖਿਲਾਫ ਕਿਸੇ ਵੀ ਕਿਸਮ ਦੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਨਜੀਤ ਸਿੰਘ ਰਾਏ, ਕੁਲਦੀਪ ਸਿੰਘ ਵਜੀਦਪੁਰ ਤੇ ਗੁਰਪਾਲ ਸਿੰਘ ਨੇ ਉੱਤਰਾਖੰਡ ਤੋਂ ਆ ਕੇ ਗਾਜ਼ੀਪੁਰ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਪੁਲਸ ਵਲੋਂ ਇਨ੍ਹਾਂ ਖਿਲਾਫ ਦਰਜ ਕੀਤੇ ਮੁਕੱਦਮੇ ਦੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 3 ਮਰੀਜ਼ਾਂ ਦੀ ਜਾਨ, 53 ਦੀ ਰਿਪੋਰਟ ਆਈ ਪਾਜ਼ੇਟਿਵ

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਇਨ੍ਹਾਂ ਟੀਮ ਮੈਂਬਰਾਂ ਨੁੰ ਦੱਸਿਆ ਕਿ ਊਧਮ ਸਿੰਘ ਨਗਰ ਦੀ ਪੁਲਸ ਨੇ ਬਿਲਕੁਲ ਹੀ ਝੂਠਾ ਮੁਕੱਦਮਾ ਦਰਜ ਕਰ ਦਿੱਤਾ ਹੈ ਜਦਕਿ ਕਿਸਾਨ ਤਾਂ ਆਪਣੇ ਸੰਵਿਧਾਨਕ ਹੱਕ ਜਿਸਨੂੰ ਸੁਪਰੀਮ ਕੋਰਟ ਨੇ ਵੀ ਮਾਨਤਾ ਦਿੱਤੀ ਹੈ, ਦੇ ਮੁਤਾਬਕ ਦਿੱਲੀ ਵਿਖੇ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਲਈ ਆ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੇ ਮੈਂਬਰਾਂ ਨੇ ਦੱਸਿਆ ਕਿ ਮੋਰਚੇ ਦੀ ਮੀਟਿੰਗ ਵਿਚ ਇਹ ਮਸਲਾ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ :  ਦੋਆਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ, ਇਸ ਤਾਰੀਖ਼ ਤੋਂ ਰੋਜ਼ਾਨਾ ਦਿੱਲੀ ਲਈ ਉਡਾਣ ਭਰੇਗੀ ਫਲਾਈਟ

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਂਬਰਾਂ ਨੇ ਭਰੋਸਾ ਦੁਆਇਆ ਕਿ ਮੋਰਚਾ ਹਰ ਹਾਲਤ ਵਿਚ ਇਨ੍ਹਾਂ ਕਿਸਾਨਾਂ ਦੇ ਨਾਲ ਖੜ੍ਹਾ ਹੈ ਤੇ ਇਹ ਦਰਜ ਕੀਤੇ ਗਏ ਪਰਚੇ ਬਿਲਕੁੱਲ ਹੀ ਨਾਜਾਇਜ਼ ਹਨ। ਉਨ੍ਹਾਂ ਐਲਾਨ ਕੀਤਾ ਕਿ ਕਿ ਜੇਕਰ ਉੱਤਰਾਖੰਡ ਪੁਲਸ ਨੇ ਮੁੜ ਗਾਜ਼ੀਪੁਰ, ਕੁੰਡਲੀ ਜਾਂ ਹੋਰ ਮੋਰਚਿਆਂ ’ਤੇ ਕਿਸਾਨਾਂ ਨੂੰ ਆਉਣ ਤੋਂ ਰੋਕਿਆ ਤਾਂ ਉਸ ਪੁਲਸ ਹੈੱਡਕੁਆਰਟਰ ਦਾ ਘਿਰਾਓ ਕੀਤਾ ਜਾਵੇਗਾ ਤੇ ਇਥੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੁਲਸ ਨੂੰ ਕਿਸਾਨਾਂ ਦੇ ਘਰਾਂ ਵਿਚ ਛਾਪੇਮਾਰੀ ਤੋਂ ਰੋਕਿਆ ਜਾਵੇ। ਇਸ ਮੌਕੇ ਬਾਬਾ ਪ੍ਰਤਾਪ ਸਿੰਘ ਜੀ, ਬਾਬਾ ਅਨੂਪ ਸਿੰਘ ਜੀ, ਕਰਮ ਸਿੰਘ ਪੱਡਾ ਤੇ ਜਸਬੀਰ ਸਿੰਘ ਵਿਰਕ ਸਿੱਖ ਸੰਗਠਨ ਵਾਲੇ ਵੀ ਮੌਜੂਦ ਸਨ।


 


Deepak Kumar

Content Editor

Related News