ਅਕਾਲੀ ਦਲ ਵੱਲੋਂ ਕੈਪਟਨ ਦੇ ''ਕਿਸਾਨ ਅੰਦੋਲਨ'' ਬਾਰੇ ਬਿਆਨ ਦਾ ਜ਼ੋਰਦਾਰ ਵਿਰੋਧ
Friday, Dec 04, 2020 - 09:11 AM (IST)
ਨਵੀਂ ਦਿੱਲੀ/ਜਲੰਧਰ (ਚਾਵਲਾ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਕਾਰਨ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਨੂੰ ਖ਼ਤਰਾ ਹੋਣ ਦੇ ਦਿੱਤੇ ਬਿਆਨ ਦਾ ਗੰਭੀਰ ਨੋਟਿਸ ਲਿਆ ਅਤੇ ਇਸ ਦੀ ਜ਼ੋਰਦਾਰ ਨਿਖ਼ੇਧੀ ਕੀਤੀ।
ਇਹ ਵੀ ਪੜ੍ਹੋ : ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ
ਇੱਥੇ ਜਾਰੀ ਕੀਤੇ ਇਕ ਬਿਆਨ 'ਚ ਪਾਰਟੀ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੋ ਬਿਆਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਹੈ, ਉਹ ਬਹੁਤ ਹੀ ਸ਼ਰਮਸਾਰ ਕਰਨ ਵਾਲਾ ਹੈ ਅਤੇ ਕਿਸਾਨ ਅੰਦੋਲਨ ਨੂੰ ਦੇਸ਼ ਵਿਰੋਧੀ ਦੱਸਣ ਵਾਲਾ ਹੈ।
ਇਹ ਵੀ ਪੜ੍ਹੋ : ਹੁਣ ਖੁੱਲ੍ਹੇ ਆਸਮਾਨ ਹੇਠ ਬੈਠ ਦੇਖ ਸਕੋਗੇ 'ਫਿਲਮਾਂ', ਲੁਧਿਆਣਾ 'ਚ ਬਣਿਆ ਪਹਿਲਾ 'ਓਪਨ ਥੀਏਟਰ'
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਭਾਵਨਾ ਨਾਲ ਇਹ ਬਿਆਨ ਦਿੱਤਾ ਹੈ ਤਾਂ ਜੋ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ, ਕਿਸਾਨਾਂ ਨੂੰ ਦੇਸ਼ ਵਿਰੋਧੀ ਦੱਸਿਆ ਜਾ ਸਕੇ ਅਤੇ ਦੇਸ਼ ਦੇ ਲੋਕਾਂ ਦੇ ਮਨਾਂ 'ਚ ਕਿਸਾਨਾਂ ਪ੍ਰਤੀ ਜੋ ਹਮਦਰਦੀ ਹੈ, ਉਸ ਨੂੰ ਕਿਸਾਨਾਂ ਪ੍ਰਤੀ ਨਫ਼ਰਤ 'ਚ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜ਼ੋਰਦਾਰ ਵਿਰੋਧ ਕਰਦੇ ਹਨ, ਇਸ ਦੀ ਨਿਖ਼ੇਧੀ ਕਰਦੇ ਹਨ ਅਤੇ ਇਸ ਬਿਆਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਤੋਂ ਅਤੇ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਿਸਾਨੀ ਮਸਲੇ 'ਤੇ ਮੁਲਾਕਾਤ ਕੀਤੀ ਸੀ ਅਤੇ ਮੁਲਾਕਾਤ ਖ਼ਤਮ ਹੋਣ ਮਗਰੋਂ ਇਹ ਬਿਆਨ ਦਿੱਤਾ ਸੀ ਕਿ ਕਿਸਾਨ ਅੰਦੋਲਨ ਕਾਰਨ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੈ, ਇਸ ਲਈ ਇਸ ਦਾ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਨੋਟ : ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਅੰਦੋਲਨ ਵਾਲੇ ਬਿਆਨ ਦੀ ਨਿਖ਼ੇਧੀ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ