ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ''ਤੇ ਲਾਏ ਰਗੜੇ, ਪੰਜਾਬੀਆਂ ਨੂੰ ਕੀਤੀ ਇਹ ਅਪੀਲ
Thursday, Feb 03, 2022 - 12:12 PM (IST)
ਚੰਡੀਗੜ੍ਹ : ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਵੇਲੇ ਪੰਜਾਬ ਨੂੰ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਸਿਰਫ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਜਿਹੀ ਸਰਕਾਰ ਦੀ ਲੋੜ ਹੈ, ਜਿਸ ਦਾ ਆਪਣਾ ਕੋਈ ਨਿੱਜੀ ਹਿੱਤ ਨਾ ਹੋਵੇ। ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸੋਚ-ਸਮਝ ਕੇ ਹੀ ਵੋਟ ਪਾਉਣ। ਉਨ੍ਹਾਂ ਦਾ ਕਹਿਣਾ ਸੀ ਕਿ ਸਿਆਸੀ ਪਾਰਟੀਆਂ ਵੱਲੋਂ ਜੋ ਦਾਅਵੇ ਕੀਤੇ ਜਾ ਰਹੇ ਹਨ, ਉਹ ਸਿਰਫ ਝੂਠ ਤੱਕ ਹੀ ਸੀਮਤ ਹਨ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਜਲੰਧਰ ਦੀ ਕੁੜੀ ਨਾਲ ਚੱਲਦੀ ਕਾਰ 'ਚ 6 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ
ਸਿਰਸਾ ਨੇ ਕਿਹਾ ਕਿ ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਾ, ਮਾਫ਼ੀਆ ਰਾਜ, ਕਰਜ਼ੇ ਤੋਂ ਮੁਕਤ ਕਰਨ ਲਈ ਮਜ਼ਬੂਤ ਸਰਕਾਰ ਚਾਹੀਦੀ ਹੈ ਪਰ ਇਸ ਸਮੇਂ ਦੀਆਂ ਪਾਰਟੀਆਂ ਸਿਰਫ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਨੂੰ ਦਾਅ 'ਤੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਨੂੰ ਗਲੇ ਨਾਲ ਲਾਇਆ ਹੈ। ਸਿਰਸਾ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਬਣਾਈਆਂ, ਜਦੋਂ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਨੂੰ ਖ਼ਤਮ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਸਿਰ ਚੜ੍ਹ ਬੋਲਦੈ 'ਹਥਿਆਰਾਂ' ਦਾ ਸ਼ੌਂਕ, ਪੁਲਸ ਨੂੰ ਵੀ ਛੱਡਿਆ ਪਿੱਛੇ
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਭਾਜਪਾ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾਵੇਗੀ। ਉਨ੍ਹਾਂ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਹਰ ਵੇਲੇ ਕਹਿੰਦੇ ਹਨ ਕਿ ਜਿੱਤੇਗਾ ਪੰਜਾਬ ਪਰ ਸੱਚਾਈ ਤਾਂ ਇਹ ਹੈ ਕਿ ਪੰਜਾਬ ਕਦੇ ਹਾਰਿਆ ਹੀ ਨਹੀਂ ਹੈ, ਸਗੋਂ ਹਮੇਸ਼ਾ ਜਿੱਤਿਆ ਹੈ ਅਤੇ ਜਿੱਤਦਾ ਹੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ