ਟੀਪੂ ਸੁਲਤਾਨ ਨਾ ਤਾਂ ਦੇਸ਼ ਭਗਤ ਸੀ ਤੇ ਨਾ ਹੀ ਧਰਮ ਨਿਰਪੱਖ : ਸਿਰਸਾ
Tuesday, Jan 30, 2018 - 06:39 AM (IST)
ਜਲੰਧਰ(ਚਾਵਲਾ)-ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ 'ਆਪ' ਸਰਕਾਰ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਾਏ ਜਾਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਟੀਪੂ ਸੁਲਤਾਨ ਨਾ ਤਾਂ ਦੇਸ਼ ਭਗਤ ਸੀ ਤੇ ਨਾ ਹੀ ਧਰਮ ਨਿਰਪੱਖ ਸੀ ਬਲਕਿ ਉਹ ਜਾਬਰ ਸ਼ਾਸਕ ਸੀ, ਜਿਸ ਨੇ ਲੱਖਾਂ ਲੋਕਾਂ ਨੂੰ ਜਬਰੀ ਇਸਲਾਮ ਧਾਰਨ ਕਰਵਾਇਆ। ਉਨ੍ਹਾਂ ਕਿਹਾ ਕਿ ਟੀਪੂ ਸੁਲਤਾਨ ਨੇ ਖੁਦ ਇਹ ਪ੍ਰਵਾਨ ਕੀਤਾ ਸੀ ਕਿ ਉਸ ਨੇ 4 ਲੱਖ ਹਿੰਦੂਆਂ ਤੇ ਈਸਾਈਆਂ ਨੂੰ ਮੁਸਲਿਮ ਬਣਾਇਆ ਹੈ ਤੇ ਕਈ ਇਤਿਹਾਸਕ ਸ਼ਹਿਰਾਂ ਅਤੇ ਪਿੰਡਾਂ ਦੇ ਨਾਂ ਤਬਦੀਲ ਕਰਵਾ ਕੇ ਮੁਸਲਿਮ ਨਾਂ ਰਖਵਾਏ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਧਾਨ ਸਭਾ 'ਚੋਂ ਟੀਪੂ ਸੁਲਤਾਨ ਦੀ ਤਸਵੀਰ ਤੁਰੰਤ ਹਟਾਏ ਜਾਣ ਦੇ ਹੁਕਮ ਜਾਰੀ ਕਰਨ ਨਹੀਂ ਤਾਂ ਉਹ ਜਬਰੀ ਇਸ ਨੂੰ ਹਟਾਉਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਦੀ ਅਪੀਲ ਕੀਤੀ।
