ਮਨਜਿੰਦਰ ਸਿੰਘ ਸਿਰਸਾ ਨੇ ਬੁਲਾਈ ਕਮੇਟੀ ਮੈਂਬਰਾਂ ਦੀ ਮੀਟਿੰਗ

Monday, Oct 29, 2018 - 12:48 PM (IST)

ਮਨਜਿੰਦਰ ਸਿੰਘ ਸਿਰਸਾ ਨੇ ਬੁਲਾਈ ਕਮੇਟੀ ਮੈਂਬਰਾਂ ਦੀ ਮੀਟਿੰਗ

ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ 'ਚ ਲੜਾਈ ਤੋਂ ਬਾਅਦ ਹੁਣ ਸ਼ਕਤੀ ਪ੍ਰਦਰਸ਼ਨ ਵੀ ਸ਼ੁਰੂ ਹੋ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਰਿਹਾਇਸ਼ 'ਤੇ ਕਮੇਟੀ ਮੈਂਬਰਾਂ ਦੀ ਮੀਟਿੰਗ ਬੁਲਾਈ, ਜਿਸ 'ਚ 20 ਦੇ ਕਰੀਬ ਮੈਂਬਰ ਪੁੱਜੇ। ਇਸ ਮੀਟਿੰਗ 'ਚ ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਸਮੇਤ ਅਕਾਲੀ ਦਿੱਲੀ ਮਹਿਲਾ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਵੀ ਮੌਜੂਦ ਰਹੀ। ਹਾਲਾਂਕਿ ਮੀਟਿੰਗ ਤੋਂ ਬਾਅਦ ਕੋਈ ਵੀ ਕੁਝ ਜ਼ਿਆਦਾ ਬੋਲਣ ਲਈ ਤਿਆਰ ਨਹੀਂ ਸੀ ਪਰ ਦੱਬੀ ਆਵਾਜ਼ 'ਚ ਭ੍ਰਿਸ਼ਟਾਚਾਰ ਦੀ ਜਾਂਚ ਕਰਾਉਣ ਦੀ ਮੰਗ ਕਰਦੇ ਹੋਏ ਨਜ਼ਰ ਆਏ। ਜਦੋਂ ਮੀਟਿੰਗ ਦਾ ਕਾਰਨ ਪੁੱਛਿਆ ਗਿਆ ਤਾਂ ਅਵਤਾਰ ਹਿਤ ਨੂੰ ਸਨਮਾਨਿਤ ਕਰਨ ਦੀ ਗੱਲ ਕਰਦੇ ਹੋਏ ਨਜ਼ਰ ਆਏ।


Related News