ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

Thursday, Feb 25, 2021 - 06:43 PM (IST)

ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

ਜਲੰਧਰ (ਚਾਵਲਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿੱਥੇ ਦਿੱਲੀ ਗੁਰਦੁਆਰਾ ਕਮੇਟੀ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਜ਼ਮਾਨਤਾਂ ’ਤੇ ਰਿਹਾਅ ਕਰਵਾਉਣ ਲਈ ਪੱਬਾਂ ਭਾਰ ਹੈ, ਉਥੇ ਹੀ ਉਹ ਉਨ੍ਹਾਂ ਲੋਕਾਂ ਦੀਆਂ ਅਗਾਉਂ ਜ਼ਮਾਨਤਾਂ ਵੀ ਕਰਵਾ ਰਹੀ ਹੈ ਜਿਨ੍ਹਾਂ ਖ਼ਿਲਾਫ਼ ਦਿੱਲੀ ਪੁਲਸ ਨੇ ਨੋਟਿਸ ਕੱਢੇ ਹਨ, ਕੇਸ ਦਰਜ ਕੀਤੇ ਹਨ ਜਦਕਿ ਇਨ੍ਹਾਂ ਦਾ 26 ਜਨਵਰੀ ਦੀ ਕਥਿਤ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ।

ਇਹ ਵੀ ਪੜ੍ਹੋ: ਗਰਲਫਰੈਂਡ ਨੂੰ ਲੈ ਕੇ ਗੈਸਟ ਹਾਊਸ ਪੁੱਜਾ ਪਤੀ, ਮੌਕੇ ’ਤੇ ਪਤਨੀ ਨੇ ਰੰਗੇ ਹੱਥੀਂ ਫੜ੍ਹ ਕੀਤਾ ਇਹ ਕਾਰਾ

ਸਿਰਸਾ ਨੇ ਦੱਸਿਆ ਕਿ ਜੋ ਨੌਜਵਾਨ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ, ਉਨ੍ਹਾਂ ਵਿਚ ਜਸਦੇਵ ਸਿੰਘ ਪੁੱਤਰ ਸੁਖਦੇਵ ਸਿੰਘ ਬੰਗੀ ਨਿਹਾਲ ਸਿੰਘ ਵਾਲਾ, ਮੱਖਣ ਸਿੰਘ ਪੁੱਤਰ ਬਲਵਿੰਦਰ ਸਿੰਘ, ਬਲਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ, ਗੁਰਪਿੰਦਰ ਸਿੰਘ ਪੁੱਤਰ ਬੂਟਾ ਸਿੰਘ, ਪਰਦੀਪ ਸਿੰਘ ਪੁੱਤਰ ਮੂਲ ਸਿੰਘ ਵਾਸੀ ਜਗਰਾਓਂ ਜ਼ਿਲਾ ਲੁਧਿਆਣਾ, ਹਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਫਿਰੋਜ਼ਪੁਰ, ਯਾਦਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਫਾਜ਼ਿਲਕਾ, ਗੁਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਫਾਜ਼ਿਲਕਾ ਅਤੇ ਵਿੱਕੀ ਪੁੱਤਰ ਠਾਕੁਰ ਸਿੰਘ ਮਾਨਸਾ ਸ਼ਾਮਲ ਹਨ।

ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਉਨ੍ਹਾਂ ਦੱਸਿਆ ਕਿ ਉਪਰੋਕਤ ਵਿਅਕਤੀਆਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਉਨ੍ਹਾਂ ਲੋਕਾਂ ਲਈ ਵੀ ਅਗਾਉਂ ਜ਼ਮਾਨਤਾਂ ਹਾਸਲ ਕਰਨ ਵਾਸਤੇ ਕੇਸ ਲੜ ਰਹੀ ਹੈ, ਜਿਨ੍ਹਾਂ ਦਾ 26 ਜਨਵਰੀ ਦੇ ਮਾਮਲੇ ਨਾਲ ਕੋਈ ਸੰਬੰਧ ਨਹੀਂ ਪਰ ਪੁਲਸ ਉਨ੍ਹਾਂ ਨੂੰ ਨੋਟਿਸ ਭੇਜ ਕੇ ਤਲਬ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਇਕ ਕੇਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਮਾਣਯੋਗ ਜੱਜ ਨੇ ਅਗਾਉਂ ਜ਼ਮਾਨਤ ਦੇ ਦਿੱਤੀ ਜਦਕਿ ਕੱਲ ਵੀ ਜੱਜ ਨੇ ਇਹ ਮੰਨਿਆ ਸੀ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਈ ਜ਼ਰੂਰਤ ਨਹੀਂ ਅਤੇ ਖੁਦ ਦਿੱਲੀ ਪੁਲਸ ਨੇ ਵੀ ਮੰਨਿਆ ਸੀ ਕਿ ਇਨ੍ਹਾਂ ਦੀ ਗ੍ਰਿਫ਼ਤਾਰੀ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਤੋਂ ਇਲਾਵਾ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਅੱਜ 11 ਹੋਰ ਵਿਅਕਤੀਆਂ ਦੀਆਂ ਜ਼ਮਾਨਤਾਂ ਦੀਆਂ ਅਰਜ਼ੀਆਂ ਲੱਗ ਗਈਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵੱਧ ਤੋਂ ਵੱਧ ਅਗਲੇ ਹਫ਼ਤੇ ਤੱਕ ਗ੍ਰਿਫ਼ਤਾਰ ਕੀਤੇ ਗਏ ਸਾਰੇ 120 ਵਿਅਕਤੀ ਜ਼ਮਾਨਤ ’ਤੇ ਰਿਹਾਅ ਹੋ ਜਾਣਗੇ ਅਤੇ ਦਿੱਲੀ ਗੁਰਦੁਆਰਾ ਕਮੇਟੀ ਆਪਣੇ ਇਸ ਮਿਸ਼ਨ ਵਿਚ ਸਫ਼ਲ ਹੋਵੇਗੀ।

ਇਹ ਵੀ ਪੜ੍ਹੋ: ਆਦਮਖੋਰ ਚੋਰ ਦਾ ਕਾਰਾ, ਦੰਦਾਂ ਨਾਲ ਵੱਢ ਦਿੱਤਾ ਏ. ਐੱਸ. ਆਈ. ਦਾ ਕੰਨ


author

shivani attri

Content Editor

Related News