ਦਿੱਲੀ ’ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਮਨਜਿੰਦਰ ਸਿਰਸਾ ਨੂੰ ਮਿਲ ਸਕਦੀ ਹੈ ਪੰਜਾਬ ਭਾਜਪਾ ਦੀ ਕਮਾਨ
Sunday, Feb 09, 2025 - 05:16 AM (IST)

ਲੁਧਿਆਣਾ (ਹਿਤੇਸ਼)– ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਹਾਸਲ ਕਰਨ ਨੂੰ ਲੈ ਕੇ ਉਤਸ਼ਾਹਿਤ ਭਾਜਪਾ ਨੇ ਪੰਜਾਬ ’ਚ ਆਪਣੀ ਪਕੜ ਮਜ਼ਬੂਤ ਕਰਨ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਸ ਨੂੰ ਲੈ ਕੇ ਇਹ ਚਰਚਾ ਸੁਣਨ ਨੂੰ ਮਿਲ ਰਹੀ ਹੈ ਕਿ ਦਿੱਲੀ ’ਚ ਜਿੱਤ ਹਾਸਲ ਕਰਨ ਵਾਲੇ ਮਨਜਿੰਦਰ ਸਿਰਸਾ ਨੂੰ ਪੰਜਾਬ ਭਾਜਪਾ ਦੀ ਕਮਾਨ ਮਿਲ ਸਕਦੀ ਹੈ।
ਸਿਰਸਾ ਪਹਿਲਾਂ ਅਕਾਲੀ ਦਲ ਵਿਚ ਰਹੇ ਹਨ ਅਤੇ ਭਾਜਪਾ ’ਚ ਅਮਿਤ ਸ਼ਾਹ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਭਾਜਪਾ ਨੂੰ ਸਿੱਖ ਚਿਹਰੇ ਦੀ ਲੋੜ ਹੈ, ਜਿਸ ਦੇ ਲਈ ਭਾਜਪਾ ਵਲੋਂ ਰਵਨੀਤ ਬਿੱਟੂ ਨੂੰ ਲੋਕ ਸਭਾ ਚੋਣ ’ਚ ਹਾਰਨ ਦੇ ਬਾਵਜੂਦ ਕੇਂਦਰੀ ਮੰਤਰੀ ਬਣਾਇਆ ਗਿਆ ਹੈ।
ਇਸ ਲਿਸਟ ’ਚ ਆਉਣ ਵਾਲੇ ਸਮੇਂ ਦੌਰਾਨ ਸਿਰਸਾ ਦਾ ਨਾਂ ਸ਼ਾਮਲ ਹੋ ਸਕਦਾ ਹੈ, ਕਿਉਂਕਿ ਹੁਣ ਜੋ ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ ਹਨ, ਉਹ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਨਾਲ ਸਿਰਸਾ ਨੂੰ ਪੰਜਾਬ ਭਾਜਪਾ ਲਈ ਅਟੈਚ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਦੀ ਕਾਫੀ ਸਮਝ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e