ਕਰਤਾਰਪੁਰ ਲਾਂਘੇ 'ਤੇ ਸਿਰਸਾ ਨੇ ਇਮਰਾਨ ਖਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

Saturday, Jun 22, 2019 - 06:38 PM (IST)

ਕਰਤਾਰਪੁਰ ਲਾਂਘੇ 'ਤੇ ਸਿਰਸਾ ਨੇ ਇਮਰਾਨ ਖਾਨ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿੱਠੀ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦਾ ਕੋਟਾ ਵਧਾਉਣ ਦੀ ਅਪੀਲ ਕੀਤੀ ਹੈ। ਚਿੱਠੀ ਵਿਚ ਸਿਰਸਾ ਨੇ ਲਿਖਿਆ ਕਿ ਪਾਕਿ ਜਾਣ ਵਾਲੀਆਂ ਸੰਗਤਾਂ ਦਾ ਕੋਟਾ 700 ਤੋਂ ਵਧਾ ਕੇ 5000 ਪ੍ਰਤੀ ਦਿਨ ਕੀਤਾ ਜਾਣਾ ਚਾਹੀਦਾ ਹੈ। 

ਇਸ ਦੇ ਨਾਲ ਸਿਰਸਾ ਨੇ ਕਿਹਾ ਕਿ ਇਹ ਲਾਂਘਾ ਹਮੇਸ਼ਾ ਲਈ ਖੁੱਲ੍ਹਾ ਰੱਖਿਆ ਜਾਣਾ ਚਾਹੀਦਾ ਹੈ ਜਿਸ ਵਿਚ ਬਿਨਾਂ ਕਿਸੇ ਪਰਮਿਟ ਅਤੇ ਮੁਫਤ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸਿਰਸਾ ਨੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਆਸ ਹੈ ਕਿ ਇਮਰਾਨ ਖਾਨ ਇਸ ਪਾਸੇ ਜ਼ਰੂਰ ਧਿਆਨ ਦੇਣਗੇ।


author

Gurminder Singh

Content Editor

Related News