‘ਆਯੁਸ਼ਮਾਨ ਭਾਰਤ ਯੋਜਨਾ’ ਨੂੰ ਲੈ ਕੇ ਮਨਜਿੰਦਰ ਸਿਰਸਾ ਨੇ ਘੇਰੀ ਪੰਜਾਬ ਸਰਕਾਰ, ਕਹੀਆਂ ਇਹ ਗੱਲਾਂ
Thursday, Aug 04, 2022 - 08:35 PM (IST)
ਚੰਡੀਗੜ੍ਹ (ਬਿਊਰੋ) : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸਿਰਸਾ ਨੇ ਕਿਹਾ ਕਿ ਭਗਵੰਤ ਮਾਨ ਚੋਣਾਂ ਦੌਰਾਨ ਵਾਰ-ਵਾਰ ਕਹਿ ਰਹੇ ਸਨ ਕਿ ਅਸੀਂ ਦਿੱਲੀ ਦਾ ਮਾਡਲ ਪੰਜਾਬ ’ਚ ਲੈ ਕੇ ਆਵਾਂਗੇ। ਇਨ੍ਹਾਂ ਉਹ ਮਾਡਲ ਤਾਂ ਨਹੀਂ ਲਿਆਂਦਾ, ਬਲਕਿ ਪੰਜਾਬ ਦੇ ਜਿਹੜੇ ਲੋਕ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਕਰਵਾ ਰਹੇ ਸਨ, ਉਸ ਨੂੰ ਵੀ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਤੇ ਬਰਨਾਲਾ ਦੇ ਹਸਪਤਾਲਾਂ ਦੇ 14 ਕਰੋੜ ਰੁਪਏ ਬਕਾਇਆ ਪਏ ਹਨ। ਪੀ. ਜੀ. ਆਈ. ਹਸਪਤਾਲ ਦਾ 16 ਕਰੋੜ ਰੁਪਿਆ ਪੰਜਾਬ ਸਰਕਾਰ ਵੱਲ ਬਕਾਇਆ ਪਿਆ ਹੋਇਆ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਹਸਪਤਾਲਾਂ ਨੂੰ ਪੈਸੇ ਜਮ੍ਹਾ ਨਹੀਂ ਕਰਵਾ ਰਹੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਨ੍ਹਾ ਕੀਤਾ ਹੋਇਆ ਹੈ।
ਇਹ ਖਬਰ ਵੀ ਪੜ੍ਹੋ : ਜਲੰਧਰ ’ਚ ਬੰਦੂਕ ਦੀ ਨੋਕ ’ਤੇ ਵੱਡੀ ਲੁੱਟ, ਲੁਟੇਰਿਆਂ ਨੇ ਦਿਨ-ਦਿਹਾੜੇ ਬੈਂਕ ’ਚੋਂ ਲੁੱਟੇ ਲੱਖਾਂ ਰੁਪਏ
ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਲਾਭ ਨਾ ਮਿਲਣ ਕਾਰਨ ਲੋਕ ਇਲਾਜ ਖੁਣੋਂ ਸੜਕਾਂ ’ਤੇ ਤੜਫ ਰਹੇ ਹਨ ਤੇ ਭਗਵੰਤ ਮਾਨ ਦਫ਼ਤਰ ’ਚ ਬੈਠ ਕੇ ਕੁਝ ਕਰ ਨਹੀਂ ਪਾ ਰਹੇ। ਸਿਰਸਾ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਚੁਣਿਆ ਹੈ, ਉਨ੍ਹਾਂ ਨਾਲ ਇਹ ਬੇਇਨਸਾਫ਼ੀ ਨਾ ਕਰੋ। ਸਿਰਸਾ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦਾ ਇਲਾਜ ਕਰਵਾ ਰਹੀ ਹੈ, ਤੁਸੀਂ ਇਸ ਨੂੰ ਰੋਕੋ, ਇਹ ਚੰਗੀ ਗੱਲ ਨਹੀਂ ਹੈ। ਜ਼ਿਕਰਯੋਗ ਹੈ ਕਿ ਆਯੁਸ਼ਮਾਨ ਯੋਜਨਾ ਤਹਿਤ ਮਰੀਜ਼ ਦਾ 5 ਲੱਖ ਤੱਕ ਦਾ ਇਲਾਜ ਮੁਫ਼ਤ ਹੁੰਦਾ ਹੈ। ਪੀ. ਜੀ. ਆਈ. ’ਚ ਇਸ ਯੋਜਨਾ ਤਹਿਤ ਕੈਂਸਰ ਦੇ ਮਰੀਜ਼ਾਂ ਦੀ ਕੀਮੋਥੈਰੇਪੀ ਵੀ ਕੀਤੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ, ਸੂਬੇ ਦੇ ਹੱਕਾਂ ਲਈ ਨਹੀਂ ਕੀਤਾ ਜਾਵੇਗਾ ਸਮਝੌਤਾ : ਮੀਤ ਹੇਅਰ