ਮਨਜਿੰਦਰ ਸਿਰਸਾ ਦਾ ਕੇਜਰੀਵਾਲ 'ਤੇ ਵਾਰ, ਕਿਹਾ- ਕੱਟਣਾ ਚਾਹੁੰਦਾ ਹੈ ਭਗਵੰਤ ਮਾਨ ਦਾ ਪੱਤਾ

Thursday, Jan 13, 2022 - 05:55 PM (IST)

ਮਨਜਿੰਦਰ ਸਿਰਸਾ ਦਾ ਕੇਜਰੀਵਾਲ 'ਤੇ ਵਾਰ, ਕਿਹਾ- ਕੱਟਣਾ ਚਾਹੁੰਦਾ ਹੈ ਭਗਵੰਤ ਮਾਨ ਦਾ ਪੱਤਾ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਦੇ ਚਿਹਰੇ ਦੀ ਚੋਣ ਲਈ 'ਆਪ' ਸੁਪਰੀਮੋ ਵੱਲੋਂ ਫੋਨ ਨੰਬਰ ਜਾਰੀ ਕਰਨ 'ਤੇ ਭੜਕੇ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਨੂੰ ਲੰਮੇ ਹੱਥੀਂ ਲਿਆ ਹੈ। ਮਨਜਿੰਦਰ ਸਿਰਸਾ ਨੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੇਜਰੀਵਾਲ ਬੜਾ ਸ਼ਾਤਿਰ ਕਿਸਮ ਦਾ ਆਦਮੀ ਹੈ, ਜਿਸ ਨੇ ਭਗਵੰਤ ਮਾਨ ਦਾ ਪੱਤਾ ਕੱਟਣ ਦਾ ਰਸਤਾ ਕੱਢ ਲਿਆ ਹੈ। ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਕੇਜਰੀਵਾਲ ਕਹਿ ਰਿਹਾ ਹੈ ਕਿ ਮੈਂ ਤਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰੇ ਲਈ ਸਾਹਮਣੇ ਲਿਆਉਣਾ ਚਾਹੁੰਦਾ ਹੈ ਪਰ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੀ ਰਾਏ ਲੈ ਕੇ ਹੀ ਕੀਤਾ ਜਾਵੇਗਾ। ਸਿਰਸਾ ਨੇ ਕਿਹਾ ਕਿ  ਇਹ ਬਿਆਨ ਸਿੱਧੇ-ਸਿੱਧੇ ਭਗਵੰਤ ਮਾਨ ਦਾ ਪੱਤਾ ਕੱਟਣ ਵੱਲ ਇਸ਼ਾਰਾ ਹੈ।

ਇਹ ਵੀ ਪੜ੍ਹੋ : ਭਾਜਪਾ ਤੇ ਸਹਿਯੋਗੀ ਦਲਾਂ 'ਚ ਸੀਟਾਂ ਨੂੰ ਲੈ ਕੇ ਸਹਿਮਤੀ ਦੇ ਚਰਚੇ, ਇਸ ਦਿਨ ਹੋ ਸਕਦੈ ਐਲਾਨ

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਸੀ. ਐੱਮ. ਚਿਹਰੇ ਨੂੰ ਲੈ ਕੇ ਇਕ ਫੋਨ ਨੰਬਰ 70748-70748 ਜਾਰੀ ਕੀਤਾ ਹੈ, ਜਿਸ ਰਾਹੀਂ ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਪੰਜਾਬ ’ਚ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ 17 ਤਾਰੀਖ਼ ਸ਼ਾਮ 5 ਵਜੇ ਤੱਕ ਉਕਤ ਨੰਬਰ ਜਾਰੀ ਰਹੇਗਾ ਅਤੇ ਉਸ ਤੋਂ ਬਾਅਦ ਲੋਕਾਂ ਵੱਲੋਂ ਭੇਜੇ ਗਏ ਸੁਝਾਵਾਂ ਨੂੰ ਦੇਖਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਸੀ. ਐੱਮ. ਚਿਹਰਾ ਚੁਣਿਆ ਜਾਵੇਗਾ। ਜਾਰੀ ਕੀਤੇ ਗਏ ਨੰਬਰ ’ਤੇ ਜਨਤਾ ਫ਼ੋਨ, ਮੈਸਜ ਜਾਂ ਵਟਸਐੱਪ ’ਤੇ ਵੀ ਕਾਲ ਕਰ ਸਕਦੀ ਹੈ।ਕੇਜਰੀਵਾਲ ਦੇ ਇਸ ਫ਼ੈਸਲੇ ਨੂੰ ਲੰਮੇ ਹੱਥੀਂ ਲੈਂਦਿਆਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਲੋਕਾਂ ਨੂੰ ਮੂਰਖ ਬਣਾ ਕੇ ਖ਼ੁਦ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਜੋ ਲੋਕ ਪੰਜਾਬ ਦੀਆਂ ਭਾਵਨਾਵਾਂ ਨੂੰ ਨਹੀਂ ਸਮਝਦੇ, ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਇਤਿਹਾਸ ਨੂੰ ਨਹੀਂ ਜਾਣਦੇ, ਜੋ ਲੋਕ ਇਹ ਕਹਿਣ ਕਿ ਵੈਲੇਨਟਾਈਨ ਡੇਅ ਵਾਲੇ ਦਿਨ ਪੰਜਾਬ ਉਸ ਨੂੰ ਆਈ ਲਵ ਯੂ ਬੋਲੇਗਾ, ਅਜਿਹੇ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਟਿਕਟਾਂ ਵੇਚਣ ਦੇ ਇਲਜ਼ਾਮ 'ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਮਨਜਿੰਦਰ ਸਿਰਸਾ ਨੇ ਭਗਵੰਤ ਮਾਨ ਨੂੰ ਵੀ ਕੇਜਰੀਵਾਲ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਉਹ ਆਦਮੀ ਹੈ, ਜੋ ਬਾਅਦ ਵਿੱਚ ਕਹੇਗਾ ਕਿ ਅਸੀਂ ਤਾਂ ਲੋਕਾਂ ਤੋਂ ਰਾਏ ਲਈ ਸੀ, ਲੋਕਾਂ ਨੇ ਫਲਾਣੇ ਦਾ ਨਾਂ ਲੈ ਦਿੱਤਾ ਤੇ ਇਕ ਅਜਿਹਾ ਆਦਮੀ ਮੁੱਖ ਮੰਤਰੀ ਉਮੀਦਵਾਰ ਲਈ ਪੇਸ਼ ਕਰ ਦੇਵੇਗਾ, ਜਿਸ ਨੂੰ ਕੋਈ ਨਹੀਂ ਜਾਣਦਾ ਹੋਵੇਗਾ। ਇਸ ਲਈ ਲੋਕਾਂ ਨਾਲ ਧੋਖਾ ਕਰਨ ਵਾਲੇ ਕੇਜਰੀਵਾਲ ਦਾ ਇਹ ਅਸਲ ਚਿਹਰਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ :ਟਕਸਾਲੀ ਅਕਾਲੀਆਂ 'ਚ ਭਾਜਪਾ ਦੀ ਸੰਨ੍ਹ, 3 ਵੱਡੇ ਪਰਿਵਾਰਾਂ ਮਗਰੋਂ ਹੁਣ ਇਸ ਪਰਿਵਾਰ 'ਤੇ ਨਜ਼ਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News