12 ਸਾਲਾਂ ਬਾਅਦ ਦਿੱਲੀ ਨੂੰ ਮਿਲੇਗਾ ਸਿੱਖ ਕੈਬਨਿਟ ਮੰਤਰੀ
Thursday, Feb 20, 2025 - 10:20 AM (IST)

ਚੰਡੀਗੜ੍ਹ/ਪਟਿਆਲਾ (ਪਰਮੀਤ): ਦਿੱਲੀ ਵਿਚ ਰੇਖਾ ਗੁਪਤਾ ਵਜ਼ਾਰਤ ਦੇ ਅੱਜ ਸਹੁੰ ਚੁੱਕ ਸਮਾਗਮ ਵਿਚ ਕੌਮੀ ਰਾਜਧਾਨੀ ਨੂੰ 12 ਸਾਲਾਂ ਬਾਅਦ ਸਿੱਖ ਕੈਬਨਿਟ ਮੰਤਰੀ ਮਿਲਣ ਜਾ ਰਿਹਾ ਹੈ। ਮਨਜਿੰਦਰ ਸਿੰਘ ਸਿਰਸਾ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੁੱਖ ਮੰਤਰੀ ਦੀ ਸਿਫਾਰਸ਼ ’ਤੇ ਨਵੇਂ ਮੰਤਰੀਆਂ ਦੀ ਨਿਯੁਕਤੀ ਕਰ ਦਿੱਤੀ ਹੈ ਤੇ ਹੁਣ ਸਹੁੰ ਚੁੱਕਣੀ ਬਾਕੀ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
2013 ਤੋਂ ਪਹਿਲਾਂ ਦਿੱਲੀ ਵਿਚ ਅਰਵਿੰਦ ਲਵਲੀ ਸ਼ੀਲਾ ਦੀਕਸ਼ਿਤ ਵਜ਼ਾਰਤ ਵਿਚ ਸਿੱਖ ਮੰਤਰੀ ਸਨ। 2013 ਤੋਂ ਆਮ ਆਦਮੀ ਪਾਰਟੀ ਸਰਕਾਰ ਦਿੱਲੀ ਵਿਚ ਰਹੀ ਜਿਸ ਦੌਰਾਨ ਭਾਵੇਂ ਜਰਨੈਲ ਸਿੰਘ ਵਰਗੇ ਨੇਤਾ ਸੱਤਾਧਾਰੀ ਪਾਰਟੀ ਦੇ ਐਮ ਐਲ ਏ ਰਹੇ ਪਰ ਦਿੱਲੀ ਨੂੰ ਸਿੱਖ ਮੰਤਰੀ ਨਹੀਂ ਮਿਲਿਆ। ਇਸ ਵਾਰ 2025 ਦੀਆਂ ਚੋਣਾਂ ਵਿਚ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਨੇ ਭਾਜਪਾ ਦੇ ਹੱਕ ਵਿਚ ਡੱਟ ਕੇ ਵੋਟਾਂ ਪਾਈਆਂ ਹਨ। ਇਨ੍ਹਾਂ ਵਿਚ ਮਨਜਿੰਦਰ ਸਿੰਘ ਸਿਰਸਾ ਦੀ ਵੱਡੀ ਭੂਮਿਕਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਡੱਟ ਕੇ ਪ੍ਰਚਾਰ ਕਰਦੇ ਨਜ਼ਰ ਆਏ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਹੁਣ ਭਾਜਪਾ ਨੇ ਇਨ੍ਹਾਂ ਵੋਟਾਂ ਦਾ ਮੁੱਲ ਮੋੜਦਿਆਂ ਮਨਜਿੰਦਰ ਸਿੰਘ ਸਿਰਸਾ ਦੇ ਰੂਪ ਵਿਚ ਦਿੱਲੀ ਨੂੰ ਸਿੱਖ ਕੈਬਨਿਟ ਮੰਤਰੀ ਬਣਾਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਮੰਤਰੀ ਬਣਾਏ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੈ ਕਿ ਉਹ ਦਿੱਲੀ ਬਦਲਣ ਦਾ ਜੋ ਸੁਫ਼ਨਾ ਲੈ ਕੇ ਤੁਰੇ ਸਨ, ਅੱਜ ਉਨ੍ਹਾਂ ਨੂੰ ਉਸ ਟੀਮ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8