ਐੱਸ. ਜੀ. ਪੀ. ਸੀ. ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ
Wednesday, Jan 17, 2018 - 09:40 AM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਸਾਬਕਾ ਸਕੱਤਰ ਅਤੇ ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਮਨਜੀਤ ਸਿੰਘ ਕਲਕੱਤਾ ਦਾ ਇਲਾਜ ਇਕ ਨਿਜੀ ਹਸਪਤਾਲ 'ਚ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਮਨਜੀਤ ਸਿੰਘ ਕਲਕੱਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਐੱਸ. ਜੀ. ਪੀ. ਸੀ. ਮੈਂਬਰਾਂ 'ਚ ਸੋਗ ਦੀ ਲਹਿਰ ਹੈ।