DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਹੋਇਆ ਕੋਰੋਨਾ

9/24/2020 10:28:40 PM

ਜਲੰਧਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰ ਕੇ ਕੀਤੀ। ਮਨਜੀਤ ਸਿੰਘ ਜੀ. ਕੇ. ਨੇ ਪਿਛਲੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਉਣ ਲੋਕਾਂ ਨੂੰ ਆਪਣਾ ਧਿਆਨ ਰੱਖਣ ਤੇ ਸ਼ੱਕ ਹੋਣ 'ਤੇ ਆਪਣੀ ਜਾਂਚ ਕਰਾਉਣ ਬਾਰੇ ਵੀ ਕਿਹਾ।
ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਮਨਜੀਤ ਸਿੰਘ ਜੀ. ਕੇ. ਨੇ ਲਿਖਿਆ ਕਿ ਮੇਰੀ ਕੋਵਿਡ-19 ਟੈਸਟ ਦੀ ਰਿਪੋਰਟ ਅੱਜ ,ਕੋਰੋਨਾ ਪਾਜ਼ੇਟਿਵ ਆਈ ਹੈ। ਜਿਸ ਉਪਰੰਤ ਮੈਂ ਆਪਣੇ ਘਰ ਵਿਖੇ ਇਕਾਂਤਵਾਸ 'ਚ ਰਹਿ ਰਿਹਾ ਹਾਂ। ਇਸ ਕਰਕੇ ਪਿਛਲੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਲੋਕਾਂ ਨੂੰ ਮੈਂ ਬੇਨਤੀ ਕਰਦਾ ਹਾਂ ਕੀ ਉਹ ਆਪਣਾ ਧਿਆਨ ਰੱਖਣ ਤੇ ਕਿਸੇ ਪ੍ਰਕਾਰ ਦੀ ਸ਼ੰਕਾ ਹੋਣ ਉੱਤੇ ਆਪਣੀ ਜਾਂਚ ਜ਼ਰੂਰ ਕਰਵਾਉਣ। ਨਾਲ ਹੀ ਅਕਾਲ ਪੁਰਖ ਦੇ ਚਰਨਾਂ 'ਚ ਮੈਂ ਅਰਦਾਸ ਕਰਦਾ ਹਾਂ ਕੀ ਸਭ ਦੇ ਪਰਿਵਾਰਾਂ ਨੂੰ ਗੁਰੂ ਮਹਾਰਾਜ ਤੰਦਰੁਸਤੀ ਦੀ ਦਾਤ ਬਖਸ਼ਣ।


Deepak Kumar

Content Editor Deepak Kumar