ਮਨਜੀਤ ਸਿੰਘ ਜੀ. ਕੇ. ਵਲੋਂ ਸਿਮਰਨਜੀਤ ਸਿੰਘ ਮਾਨ ਦਾ ਸਨਮਾਨ

Wednesday, Oct 31, 2018 - 07:20 PM (IST)

ਮਨਜੀਤ ਸਿੰਘ ਜੀ. ਕੇ. ਵਲੋਂ ਸਿਮਰਨਜੀਤ ਸਿੰਘ ਮਾਨ ਦਾ ਸਨਮਾਨ

ਨਵੀਂ ਦਿੱਲੀ/ਚੰਡੀਗੜ੍ਹ—ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਉਸ ਸਮੇਂ ਇਕ ਹੋਰ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਕਰੀਬੀ ਸਮਝੇ ਜਾਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸਨਮਾਨਤ ਕੀਤਾ। ਸਿਮਰਜੀਤ ਸਿੰਘ ਮਾਨ ਅਕਾਲੀ ਦਲ ਬਾਦਲ ਦੇ ਕੱਟੜ ਵਿਰੋਧੀ ਹਨ। ਜੀ. ਕੇ. ਦੀ ਇਸ ਕਾਰਵਾਈ ਤੋਂ ਸਪਸ਼ੱਟ ਹੁੰਦਾ ਹੈ ਕਿ ਪੰਜਾਬ ਦੇ ਟਕਸਾਲੀ ਅਕਾਲੀ ਆਗੂਆਂ ਤੋਂ ਇਲਾਵਾ ਦਿੱਲੀ 'ਚ ਵੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
ਦੱਸਿਆ ਗਿਆ ਹੈ ਕਿ ਸਿਮਰਨਜੀਤ ਸਿੰਘ ਮਾਨ ਦਿੱਲੀ ਦੇ ਰਕਾਬ ਗੰਜ ਗੁਰਦੁਆਰਾ 'ਚ ਗਏ ਸਨ, ਉਥੇ ਮਨਜੀਤ ਸਿੰਘ ਜੀ. ਕੇ. ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ। ਮਨਜੀਤ ਅਤੇ ਮਾਨ ਨੇ ਸਿੱਖਾਂ ਨਾਲ ਸਬੰਧਿਤ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਮਾਨ ਨੇ ਕਰਤਾਰਪੁਰ ਕਾਰੀਡੋਰ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਅਤੇ ਕਿਹਾ ਕਿ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਲਈ ਜੇਕਰ ਕਰਤਾਰਪੁਰ ਕਾਰੀਡੋਰ ਖੁੱਲ ਜਾਂਦਾ ਹੈ ਤਾਂ ਇਸ 'ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ।


Related News