ਮਾਨਸਾ ਦੀ ਧੀ ਨੇ ਬਣਾਇਆ ਨੈਸ਼ਨਲ ਰਿਕਾਰਡ, ਗੋਲਡ ਮੈਡਲ ਜਿੱਤ ਏਸ਼ੀਆਈ ਖੇਡਾਂ ਲਈ ਹੋਈ ਕੁਆਲੀਫਾਈ

Wednesday, Feb 15, 2023 - 09:25 PM (IST)

ਚੰਡੀਗੜ੍ਹ: ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ - ਮਨੀਸ਼ਾ ਗੁਲਾਟੀ ਬਣੀ ਰਹੇਗੀ PWC ਚੇਅਰਪਰਸਨ, ਆਮ ਆਦਮੀ ਕਲੀਨਿਕਾਂ ਤੋਂ ਕੇਂਦਰ ਨਾਰਾਜ਼, ਪੜ੍ਹੋ TOP 10

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

PunjabKesari

ਇਹ ਖ਼ਬਰ ਵੀ ਪੜ੍ਹੋ - ਫੇਰਿਆਂ ਤੋਂ ਪਹਿਲਾਂ ਪੌੜੀਆਂ 'ਚੋਂ ਡਿੱਗੀ ਲਾੜੀ ਤਾਂ ਹਸਪਤਾਲ 'ਚ ਬਾਰਾਤ ਲੈ ਆਇਆ ਲਾੜਾ, ਪੜ੍ਹੋ ਅਨੋਖੇ ਵਿਆਹ ਦੀ ਕਹਾਣੀ

ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ 'ਤੇ ਮੁਬਾਰਕਾਂ ਦੇਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News