ਸੜਕ 'ਤੇ ਜ਼ਖ਼ਮੀ ਹਾਲਤ 'ਚ ਪਈ ਕੁੜੀ ਲਈ ਰੱਬ ਬਣ ਬਹੁੜਿਆ ਮਨਕੀਰਤ ਔਲਖ, ਗੱਡੀ 'ਚ ਬਿਠਾ ਭੇਜਿਆ ਹਸਪਤਾਲ
Tuesday, Sep 09, 2025 - 12:29 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਪੰਜਾਬ 'ਚ ਹੜ੍ਹਾਂ ਦੌਰਾਨ ਪੀੜਤਾਂ ਦੀ ਮਦਦ 'ਚ ਰੁੱਝੇ ਹੋਏ ਹਨ ਤੇ ਨਿੱਜੀ ਤੌਰ 'ਤੇ ਘਰ-ਘਰ ਜਾ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ। ਇਸੇ ਦੌਰਾਨ ਹੁਣ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੇ ਇਕ ਜ਼ਖਮੀ ਕੁੜੀ ਦੀ ਮਦਦ ਕੀਤੀ ਹੈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ 'ਤੇ ਪਤੀ ਦਾ ਤਸ਼ੱਦਦ, ਵਾਲੋਂ ਫੜ ਬੁਰੀ ਤਰ੍ਹਾਂ ਕੁੱਟਿਆ, ਚਿਹਰੇ 'ਤੇ ਪਏ ਨੀਲ ਦੇ ਨਿਸ਼ਾਨ
ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਮਨਕੀਰਤ ਸੜਕ 'ਤੇ ਜ਼ਖ਼ਮੀ ਹਾਲਤ ਵਿਚ ਪਈ ਕੁੜੀ ਨੂੰ ਹੋਸ਼ ਵਿਚ ਲਿਆਉਣ ਦੀ ਕੋਸ਼ਿਸ਼ ਕਰਦੇ ਹਨ, ਇਸ ਮਗਰੋਂ ਉਹ ਉਸ ਨੂੰ ਗੋਦੀ ਚੁੱਕ ਕੇ ਆਪਣੀ ਕਾਰ ਵਿਚ ਬਿਠਾਉਂਦੇ ਹਨ ਅਤੇ ਜਲਦੀ ਤੋਂ ਜਲਦੀ ਉਸ ਨੂੰ ਹਸਪਤਾਲ ਵਿਚ ਲਿਜਾਣ ਲਈ ਕਹਿੰਦੇ ਹਨ ਅਤੇ ਉਨ੍ਹਾਂ ਨੇ ਇਲਾਜ ਲਈ ਪੈਸੇ ਵੀ ਦਿੱਤੇ।
ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਅਦਾਕਾਰਾ ਕਾਜਲ ਦੀ ਮੌਤ! ਖਬਰ ਸੁਣ ਫੈਨਜ਼ ਦੇ ਉੱਡੇ ਹੋਸ਼
ਦੱਸ ਦੇਈਏ ਕਿ ਮਨਕੀਰਤ ਔਲਖ ਨੇ ਪੰਜਾਬ ਭਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਪਿੰਡਾਂ ਦੀ ਸਹਾਇਤਾ ਲਈ 5 ਕਰੋੜ ਰੁਪਏ ਅਤੇ 100 ਟਰੈਕਟਰ ਦਾਨ ਕੀਤੇ ਹਨ। ਆਪਣੀ ਵਿੱਤੀ ਵਚਨਬੱਧਤਾ ਤੋਂ ਇਲਾਵਾ, ਗਾਇਕ ਜ਼ਮੀਨ 'ਤੇ ਵੀ ਸਰਗਰਮੀ ਨਾਲ ਮੌਜੂਦ ਹਨ, ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਅਤੇ ਦਿਲਾਸਾ ਪ੍ਰਦਾਨ ਕਰਨ ਲਈ ਰਾਹਤ ਟੀਮਾਂ ਦੇ ਨਾਲ ਕੰਮ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8