ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੇ ਦੇਹਾਂਤ ''ਤੇ ਮਨਕੀਰਤ ਔਲਖ ਨੇ ਜਤਾਇਆ ਦੁੱਖ, ਸਾਂਝੀ ਕੀਤੀ ਭਾਵੁਕ ਵੀਡੀਓ
Thursday, Oct 09, 2025 - 11:10 PM (IST)

ਐਂਟਰਟੇਨਮੈਂਟ ਡੈਸਕ- ਅੱਜ ਮਸ਼ਹੂਰ ਇੰਟਰਨੈਸ਼ਨਲ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਵਰਿੰਦਰ ਸਿੰਘ ਘੁੰਮਣ ਦੇ ਅਚਾਨਕ ਦੇਹਾਂਤ ਕਾਰਨ ਹਰ ਕੋਈ ਹੈਰਾਨ ਹੈ। ਕਿਸੇ ਨੂੰ ਵੀ ਉਨ੍ਹਾਂ ਦੇ ਮੌਤ ਦਾ ਯਕੀਨ ਨਹੀਂ ਹੋ ਰਿਹਾ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣ ਕੇ ਬਾਡੀ ਬਿਲਡਿੰਗ ਜਗਤ ਦੇ ਨਾਲ ਹੀ ਪੰਜਾਬੀ ਫਿਲਮ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਛਾਅ ਗਈ ਹੈ।
ਪੰਜਾਬੀ ਗਾਇਕ ਮਨਕੀਰਤ ਔਲਖ ਨੇ ਵਰਿੰਦਰ ਸਿੰਘ ਘੁੰਮਣ ਦੇ ਦੇਹਾਂਤ 'ਤੇ ਦੁੱਖ ਜ਼ਾਹਰ ਕੀਤਾ ਹੈ। ਮਨਕੀਰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਅਜੇ ਅਸੀਂ ਰਾਜਵੀਰ ਦੇ ਦੁੱਖ 'ਚੋਂ ਬਾਹਰ ਵੀ ਨਹੀਂ ਨਿਕਲੇ ਕਿ ਹੁਣ ਬਾਡੀ ਬਿਲਡਿੰਗ ਦੇ ਬਾਦਸ਼ਾਹ ਵਰਿੰਦਰ ਸਿੰਘ ਘੁੰਮਣ ਸਾਡੇ ਵਿਚਕਾਰ ਨਹੀਂ ਰਿਹਾ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣ ਕੇ ਦਿਲ ਬਹੁਤ ਉਦਾਸ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਜਦੋਂ ਅਸੀਂ ਸੇਵਾ ਕਰ ਰਹੇ ਸੀ, ਵਰਿੰਦਰ ਘੁੰਮਣ ਨੇ ਮੇਰੀਆਂ ਵੀਡੀਓ ਸਾਂਝੀਆਂ ਕੀਤੀਆਂ ਸਨ ਕਿ ਵੀਰੇ ਤੂੰ ਬਹੁਤ ਵਧੀਆ ਕੰਮ ਕਰ ਰਿਹਾ ਹੈ ਪਰ ਮੈਨੂੰ ਨਹੀਂ ਸੀ ਪਤਾ ਕਿ ਅੱਜ ਮੈਂ ਘੁੰਮਣ ਵੀਰੇ ਦੀ ਤਸਵੀਰ ਅਲਵਿਦਾ ਲਿਖ ਕੇ ਪਾਵਾਂਗਾ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।