ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

Friday, May 22, 2026 - 01:12 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

ਅੰਮ੍ਰਿਤਸਰ (ਸਰਬਜੀਤ) - ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਪਵਿੱਤਰ ਮੌਕੇ ਮਨਕੀਰਤ ਔਲਖ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਨਵੀਂ ਈ.ਪੀ. ਰਿਲੀਜ਼ ਹੋ ਚੁੱਕੀ ਹੈ, ਜਿਸ ਵਿੱਚ ਗਿੱਲ ਭਰਾਵਾਂ ਵੱਲੋਂ ਲਿਖਿਆ ਇਕ ਗੀਤ ਖ਼ਾਸ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਖੁਲਾਸਾ ਕੀਤਾ ਕਿ ਜਦੋਂ ਇਸ ਗੀਤ ਦੀ ਤਿਆਰੀ ਚੱਲ ਰਹੀ ਸੀ, ਤਾਂ ਉਨ੍ਹਾਂ ਨੇ ਮਨ ਵਿੱਚ ਇਹ ਅਰਦਾਸ ਕੀਤੀ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜ਼ਰੂਰ ਆਉਣਗੇ। ਮਨਕੀਰਤ ਔਲਖ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਦੇ ਮਨ ਨੂੰ ਬੇਹੱਦ ਸ਼ਾਂਤੀ ਮਿਲੀ ਹੈ ਅਤੇ ਹੁਣ ਇੱਥੋਂ ਓਟ-ਆਸਰਾ ਲੈ ਕੇ ਉਹ ਆਪਣੀ ਅੱਗੇ ਦੀ ਯਾਤਰਾ ਸ਼ੁਰੂ ਕਰਨਗੇ।

ਉਨ੍ਹਾਂ ਅੱਗੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ ਦੇ ਲੋਕਾਂ ਦੀ ਅਟੁੱਟ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਆ ਕੇ ਹਰ ਇਕ ਇਨਸਾਨ ਨੂੰ ਅਲੌਕਿਕ ਰੂਹਾਨੀ ਸੁਕੂਨ ਮਿਲਦਾ ਹੈ। ਉਨ੍ਹਾਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਪ੍ਰਤੀ ਆਪਣੀ ਗੂੜ੍ਹੀ ਸ਼ਰਧਾ ਦਾ ਪ੍ਰਗਟਾਵਾ ਵੀ ਕੀਤਾ।


author

Inder Prajapati

Content Editor

Related News