ਅਸਿਸਟੈਂਟ ਇੰਸਪੈਕਟਰ ਜਨਰਲ ਫਲਾਇੰਗ ਸਕੁਐਡ ਮਨਮੋਹਨ ਕੁਮਾਰ ਸ਼ਰਮਾ ਮਿਲੇਗਾ ਰਾਸ਼ਟਰਪਤੀ ਮੈਡਲ

Wednesday, Aug 14, 2024 - 12:01 PM (IST)

ਹੁਸ਼ਿਆਰਪੁਰ (ਵਰਿੰਦਰ ਪੰਡਿਤ )- ਮਨਮੋਹਨ ਕੁਮਾਰ ਸ਼ਰਮਾ ਅਸਿਸਟੈਂਟ ਇੰਸਪੈਕਟਰ ਜਨਰਲ ਫਲਾਇੰਗ ਸਕੁਐਡ, ਵਿਜੀਲੈਂਸ ਬਿਊਰੋ ਪੰਜਾਬ ਨੇ ਆਜ਼ਾਦੀ ਦਿਵਸ-2024 ਦੇ ਮੌਕੇ 'ਤੇ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਹਾਸਲ ਕਰਨਗੇ। ਇਹ ਉਨ੍ਹਾਂ ਨੂੰ ਮਿਲਣ ਵਾਲਾ ਦੂਜਾ ਰਾਸ਼ਟਰਪਤੀ ਮੈਡਲ ਹੈ ਕਿਉਂਕਿ ਉਹ ਪਹਿਲਾਂ ਹੀ ਐੱਸ. ਐੱਸ. ਪੀ. ਤਰਨਰਾਤਨ ਵਜੋਂ ਸ਼ਾਨਦਾਰ ਸੇਵਾਵਾਂ ਦਿੰਦੇ ਸਮੇ 2019 ਵਿੱਚ ਰਾਸ਼ਟਰਪਤੀ ਮੈਡਲ ਪ੍ਰਾਪਤ ਕਰ ਚੁੱਕੇ ਹਨ। ਉਧਰ ਦੂਜੇ ਪਾਸੇ ਉਨ੍ਹਾਂ ਦੇ ਛੋਟੇ ਭਰਾ  ਮਨੀਸ਼ ਕੁਮਾਰ ਡੀ. ਐੱਸ. ਪੀ. ਵਿਜੀਲੈਂਸ ਹੁਸ਼ਿਆਰਪੁਰ ਨੂੰ ਵੀ 15 ਅਗਸਤ ਨੂੰ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਨਾਲ ਨਿਵਾਜਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ-  ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News