ਨਵਜੋਤ ਸਿੱਧੂ ਨੇ ਡਾ. ਮਨਮੋਹਨ ਸਿੰਘ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ
Monday, May 11, 2020 - 09:30 PM (IST)
ਅੰਮ੍ਰਿਤਸਰ (ਵੈੱਬ ਡੈਸਕ) : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਵਿਚ ਦਰਦ ਤੋਂ ਬਾਅਦ ਬੀਤੀ ਰਾਤਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਸ 'ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਾ. ਮਨਮੋਹਨ ਸਿੰਘ ਦੀ ਸਹਤਯਾਬੀ ਲਈ ਅਰਦਾਸ ਕੀਤੀ ਹੈ। ਆਪਣੇ ਫੇਸਬੁਕ ਪੇਜ 'ਤੇ ਇਕ ਪੋਸਟ ਸਾਂਝੀ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਲਈ ਕਾਮਨਾ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਪੋਸਟ 'ਚ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਉੱਤਮ ਸਿਹਤ ਅਤੇ ਲੰਬੀ ਜ਼ਿੰਦਗੀ ਬਖ਼ਸ਼ਣ।
ਇਹ ਵੀ ਪੜ੍ਹੋ : 'ਕੈਪਟਨ' ਨੇ ਸਾਬਕਾ PM ਮਨਮੋਹਨ ਸਿੰਘ ਦੇ ਜਲਦ ਠੀਕ ਹੋਣ ਲਈ ਭੇਜੀਆਂ ਸ਼ੁੱਭ ਕਾਮਨਾਵਾਂ
ਛਾਤੀ 'ਚ ਦਰਦ ਤੋਂ ਬਾਅਦ ਡਾ. ਮਨਮੋਹਨ ਨੂੰ ਕਰਵਾਇਆ ਗਿਆ ਦਾਖਲ
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਾਬਕਾ ਪੀ. ਐੱਮ. ਨੂੰ ਐਤਵਾਰ ਸ਼ਾਮ 8.45 ਵਜੇ ਹਸਪਤਾਲ ਦੇ ਕਾਰਡੀਅਕ ਨਿਊਰੋ ਸੈਂਟਰ 'ਚ ਦਾਖਲ ਕਰਵਾਇਆ ਗਿਆ। ਦੱਸਿਆ ਜਾਂਦਾ ਹੈ ਕਿ ਮਨਮੋਹਨ ਸਿੰਘ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ। ਉਨ੍ਹਾਂ ਨੇ ਚੈਸਟ ਕੰਜੇਸ਼ਨ ਦੀ ਵੀ ਸ਼ਿਕਾਇਤ ਕੀਤੀ ਹੈ। ਡਾਕਟਰਾਂ ਦੀ ਮਾਹਰ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।