ਭਾਜਪਾ ਦੇ ਰਾਜ 'ਚ ਦੇਸ਼ ਦੀ ਆਜ਼ਾਦੀ ਨੂੰ ਖਤਰਾ : ਡਾ. ਮਨਮੋਹਨ

12/10/2018 1:52:22 PM

ਮੋਹਾਲੀ (ਜੱਸੋਵਾਲ) : ਮੋਹਾਲੀ ਦੇ ਸੈਕਟਰ-78 ਵਿਖੇ ਨਹਿਰੂ ਖਾਨਦਾਨ ਨਾਲ ਸਬੰਧਿਤ 'ਨਵਜੀਵਨ' ਅਖਬਾਰ ਨੂੰ ਦੁਬਾਰਾ ਚਾਲੂ ਕਰਨ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇੱਥੇ ਪੁੱਜੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਹਿੰਦੋਸਤਾਨ ਦੀ ਆਜ਼ਾਦੀ 'ਚ ਪੰਜਾਬ ਦਾ ਬਹੁਤ ਵੱਡਾ ਹਿੱਸਾ ਹੈ, ਸਗੋਂ ਦੇਸ਼ ਦੀ ਆਜ਼ਾਦੀ ਦੀ ਜੰਗ ਹੀ ਪੰਜਾਬ ਦੇ ਜਲਿਆਂਵਾਲਾ ਬਾਗ ਤੋਂ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ 'ਨਵਜੀਵਨ' ਦਾ ਪੁਨਰ ਜਨਮ ਹੋ ਰਿਹਾ ਹੈ। ਉਨ੍ਹਾਂ ਨੇ ਅੰਗਰੇਜ਼ੀ ਦੇ 'ਨਵਜੀਵਨ' ਅਖਬਾਰ ਦਾ ਇਕ ਆਡੀਸ਼ਨ ਪੰਜਾਬ 'ਚ ਵੀ ਸ਼ੁਰੂ ਕਰਨ ਦੀ ਗੱਲ ਕਹੀ।  

ਉਨ੍ਹਾਂ ਕਿਹਾ ਕਿ ਦੇਸ਼ ਅੱਜ ਵੀ ਯੁੱਧ 'ਚ ਫਸਿਆ ਹੋਇਆ ਹੈ ਕਿਉਂਕਿ ਆਜ਼ਾਦੀ ਤਾਂ ਮਿਲ ਚੁੱਕੀ ਹੈ ਪਰ ਫਿਰ ਵੀ ਭਾਜਪਾ ਦੇ ਰਾਜ 'ਚ ਅਜਿਹਾ ਲੱਗ ਰਿਹਾ ਹੈ ਕਿ ਦੇਸ਼ ਦੀ ਆਜ਼ਾਦੀ ਨੂੰ ਫਿਰ ਖਤਰਾ ਹੋ ਸਕਦਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦੇ ਰਹੀ, ਜਿਸ ਕਾਰਨ ਆਮ ਲੋਕਾਂ 'ਚ ਭਾਜਪਾ ਪ੍ਰਤੀ ਗੁੱਸਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜਲਦ ਹੀ ਭਾਜਪਾ ਨੂੰ ਦਿੱਲੀ ਤੋਂ ਹਟਾਉਣ ਜਾ ਰਹੀ ਹੈ ਕਿਉਂਕਿ ਦੇਸ਼ ਦੀ ਜਨਤਾ ਉਨ੍ਹਾਂ ਦੇ ਨਾਲ ਹੈ।


Babita

Content Editor

Related News