ਮਾਨ ਪਰਿਵਾਰ ਨਾਲ ਬਾਦਲ ਪਰਿਵਾਰ ਨੇ ਦੁੱਖ ਕੀਤਾ ਸਾਂਝਾ

02/21/2017 1:27:13 PM

ਬੋਹਾ (ਮਨਜੀਤ) : ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਮਾਨ ਬੋਹਾ ਐਕਸੀਅਨ ਮੰਡੀ ਬੋਰਡ ਪੰਜਾਬ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਇਸ ਮੌਕੇ ਵਿਦੇਸ਼ ''ਚ ਬੈਠੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਪਰਿਵਾਰ ਨੂੰ ਨਾ ਹੋਣ ਵਾਲਾ ਘਾਟਾ ਪਿਆ ਹੈ, ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਮਾਨ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਪੀ.ਏ ਅਨਮੋਲਪ੍ਰੀਤ ਸਿੰਘ ਧਾਲੀਵਾਲ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਬਾਦਲ ਪਰਿਵਾਰ ਇਸ ਸਮੇਂ ਮਾਨ ਪਰਿਵਾਰ ਦੇ ਨਾਲ ਹੈ। ਇਸ ਮੋਕੇ ਮਾਲਵਾ ਜ਼ੋਨ ਦੇ ਜਰਨਲ ਸੈਕਟਰੀ ਰਘਵੀਰ ਸਿੰਘ ਵੀ ਮੌਜੂਦ ਸਨ।

Gurminder Singh

This news is Content Editor Gurminder Singh