ਮਾਨ ਸਰਕਾਰ ਦਾ ਇਤਿਹਾਸਿਕ ਕਦਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ

Monday, Aug 04, 2025 - 05:40 PM (IST)

ਮਾਨ ਸਰਕਾਰ ਦਾ ਇਤਿਹਾਸਿਕ ਕਦਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ : ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇਕ ਨਵਾਂ ਇਤਿਹਾਸ ਰਚਦਿਆਂ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ 'ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੁੱਕਿਆ ਗਿਆ ਇਹ ਕਦਮ ਕਾਨੂੰਨੀ, ਵਿੱਦਿਅਕ ਅਤੇ ਰੋਜ਼ਾਨਾ ਜੀਵਨ ਵਿਚ ਸੰਚਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ, ਵਿਸ਼ੇਸ਼ ਯੋਗਤਾਵਾਂ ਵਾਲੇ ਬੱਚਿਆਂ ਨੂੰ ਸਸ਼ਕਤ ਬਣਾਉਣ ਵੱਲ ਇਕ ਮਜ਼ਬੂਤ ਕੋਸ਼ਿਸ਼ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ 2012 ਅਧੀਨ ਇਹ ਸੂਚੀਕਰਨ, ਸੰਚਾਰ ਦੇ ਪਾੜਿਆਂ ਨੂੰ ਪਾਰ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਪਹੁੰਚ ਨੂੰ ਅਸਾਨ ਬਣਾਵੇਗਾ। ਇਹ ਤਜਰਬੇਕਾਰ ਪੇਸ਼ੇਵਰ ਅਦਾਲਤੀ ਕਾਰਵਾਈ ਦੌਰਾਨ ਬੱਚਿਆਂ ਲਈ ਸਹਿਯੋਗੀ ਭੂਮਿਕਾ ਨਿਭਾਉਣਗੇ, ਜਿਸ ਨਾਲ ਨਿਰਪੱਖ ਅਤੇ ਪਾਰਦਰਸ਼ੀ ਨਤੀਜੇ ਸੁਨਿਸ਼ਚਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸਮਾਜ ਬਣਾਉਣ ਲਈ ਵਚਨਬੱਧ ਹੈ, ਜਿੱਥੇ ਹਰ ਬੱਚਾ ਸੁਣਿਆ, ਸਮਝਿਆ ਅਤੇ ਸਨਮਾਨਤ ਮਹਿਸੂਸ ਕਰੇ। ਇਹ ਯਤਨ ਬਾਲ ਭਲਾਈ ਅਤੇ ਅਧਿਕਾਰ-ਅਧਾਰਤ ਪ੍ਰਸ਼ਾਸਨ ਵੱਲ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹੈ। ਮੰਤਰੀ ਨੇ ਦੱਸਿਆ ਕਿ ਸੂਚੀਬੱਧ ਪੇਸ਼ੇਵਰਾਂ ਦੀ ਜ਼ਿਲ੍ਹਾ-ਵਾਰ ਤਾਇਨਾਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਐਕਟਾਂ ਅਨੁਸਾਰ ਮਿਹਨਤਾਨਾ ਦਿੱਤਾ ਜਾਵੇਗਾ। ਜਿੱਥੇ ਵੀ ਲੋੜ ਹੋਵੇ, ਉਥੇ ਸਮੇਂ-ਸਿਰ ਅਤੇ ਨਿਰੰਤਰ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਪਾਵਰਕਾਮ ਨੇ ਸ਼ੁਰੂ ਕਰ ਦਿੱਤੀ ਕਾਰਵਾਈ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਅਹਿਮ ਕਾਰਜਾਂ ਨੂੰ ਸੰਕੇਤਿਕ ਭਾਸ਼ਾ ਵਿਚ ਪ੍ਰਸਾਰਿਤ ਕਰਕੇ ਇਕ ਮਿਸਾਲ ਕਾਇਮ ਕਰ ਚੁੱਕੀ ਹੈ। ਇਹ ਫੈਸਲਾ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਅਤੇ ਵਿਅਕਤੀਆਂ (ਸੁਣਨ ਤੇ ਬੋਲਣ ਵਿਚ ਅਸਮਰਥ ਵਿਅਕਤੀਆਂ) ਲਈ ਨਾ ਸਿਰਫ ਸੰਚਾਰ ਦੀ ਰੁਕਾਵਟ ਦੂਰ ਕਰਦਾ ਹੈ, ਸਗੋਂ ਸਮਾਜਿਕ ਨਿਆਂ ਅਤੇ ਭਾਗੀਦਾਰੀ ਦੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਵੀ ਮਜ਼ਬੂਤ ਕਰਦਾ ਹੈ। ਸੰਕੇਤਿਕ ਭਾਸ਼ਾ ਦੇ ਦੁਭਾਸ਼ੀਏ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਦੀ ਨਵੀਨਤਮ ਸੂਚੀਬੱਧਤਾ ਇਸ ਦਿਸ਼ਾ ਵਿਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ ਹੈ।

ਇਹ ਵੀ ਪੜ੍ਹੋ : ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News