ਮਾਨ ਸਰਕਾਰ ਦਾ ਇਤਿਹਾਸਕ ਕਦਮ, ਸੂਬੇ ਦੇ ਇਤਿਹਾਸ ''ਚ ਪਹਿਲੀ ਵਾਰ ਹੋਵੇਗਾ...
Saturday, Oct 04, 2025 - 12:31 PM (IST)

ਕੋਟਕਪੂਰਾ (ਨਰਿੰਦਰ ਬੈੜ੍ਹ) : ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ ’ਤੇ 23 ਨਵੰਬਰ ਨੂੰ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ ਦਿਹਾੜਾ ਹੈ। ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰਾਜਧਾਨੀ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਇਸ ਇਜਲਾਸ ਦੀ ਤਿਆਰੀ ਵਿੱਢ ਦਿੱਤੀ ਹੈ ਅਤੇ ਇਸ ਸਰਕਾਰੀ ਤਜਵੀਜ਼ ’ਤੇ ਮੰਥਨ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਸਪੀਕਰ ਦਫ਼ਤਰ ਅਨੁਸਾਰ ਭਾਰਤੀ ਸੰਵਿਧਾਨ ਮੁਤਾਬਿਕ ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ’ਚ ਹੈ।
ਇਹ ਵੀ ਪੜ੍ਹੋ : ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਨੋਟੀਫਿਕੇਸ਼ਨ ਹੋਇਆ ਜਾਰੀ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ। ਵਿਧਾਨ ਸਭਾ ਸਪੀਕਰ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਨ ਲਈ ਇਕ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬੁਲਾਈ ਹੈ ਜਿਸ ’ਚ ਸੈਸ਼ਨ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਨਾਲ ਇਸ ਬਾਰੇ ਚਿੱਠੀ ਪੱਤਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਮਾਨ ਸਰਕਾਰ ਦਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਰਾਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e