ਪੰਜਾਬ ''ਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ ''ਚ ਸ਼ੁਰੂ ਕੀਤਾ ਇਹ ਪ੍ਰਾਜੈਕਟ

Saturday, Jun 07, 2025 - 11:41 AM (IST)

ਪੰਜਾਬ ''ਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ ''ਚ ਸ਼ੁਰੂ ਕੀਤਾ ਇਹ ਪ੍ਰਾਜੈਕਟ

ਜਲੰਧਰ-  ਸੂਬੇ ’ਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਫ਼ਸਲ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਝੋਨੇ ਹੇਠਲੇ ਰਕਬੇ ਨੂੰ ਘਟਾ ਕੇ ਮੱਕੀ ਹੇਠ ਲਿਆਉਣ ਲਈ ਸਰਕਾਰ ਵੱਲੋਂ ਇਕ ਪਾਇਲਟ ਪ੍ਰਾਜੈਕਟ ਲਿਆਂਦਾ ਗਿਆ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਪੰਜਾਬ ਦੇ 6 ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ’ਚ 10000 ਹੈਕਟੇਅਰ ਰਕਬੇ ’ਚ ਕਿਸਾਨਾਂ ਨੂੰ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ ਹੈ। ਇਸ ਬਦਲੇ ਕਿਸਾਨਾਂ ਨੂੰ 17500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ ਅਤੇ ਮੱਕੀ ਦੀ 2400 ਰੁਪਏ ਐੱਮ. ਐੱਸ. ਪੀ. ’ਤੇ ਖ਼ਰੀਦ ਯਕੀਨੀ ਬਣਾਈ ਜਾਵੇਗੀ। ਜਿਸ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਵਧੇਰੇ ਟਿਕਾਊ ਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ: ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ : ਭਗਵੰਤ ਮਾਨ

ਇਸ ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਇਲਟ ਪ੍ਰਾਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਅਤੇ ਗੁਰਦਾਸਪੁਰ ’ਚ 2000-2000 ਹੈਕਟੇਅਰ, ਪਠਾਨਕੋਟ, ਜਲੰਧਰ, ਬਠਿੰਡਾ ਅਤੇ ਕਪੂਰਥਲਾ ’ਚ 1500-1500 ਹੈਕਟੇਅਰ ਝੋਨੇ ਵਾਲੇ ਰਕਬੇ ਵਿਚ ਮੱਕੀ ਦੀ ਖੇਤੀ ਕਰਾਉਣ ਦਾ ਟੀਚਾ ਹੈ। ਸਿਰਫ਼ ਉਨ੍ਹਾਂ ਖੇਤਾਂ ’ਚ ਹੀ ਮੱਕੀ ਬਿਜਵਾਈ ਜਾਵੇਗੀ, ਜਿੱਥੇ ਪਹਿਲਾਂ ਝੋਨਾ ਬੀਜਿਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ

ਟੀਚਾ ਹਾਸਲ ਕਰਨ ਲਈ 200 ਕਿਸਾਨ ਮਿੱਤਰ ਤਾਇਨਾਤ
ਮੰਤਰੀ ਖੁੱਡੀਆਂ ਨੇ ਕਿਹਾ, “ਸੂਬਾ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਨ ਅਤੇ ਸੇਧ ਪ੍ਰਦਾਨ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਹਨ। ਅਸੀਂ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਮਿੱਟੀ ਦੀ ਸਿਹਤ ’ਚ ਸੁਧਾਰ, ਪਾਣੀ ਦੀ ਖ਼ਪਤ ਘਟਾਉਣ ਦੇ ਨਾਲ-ਨਾਲ ਇਕ ਵਧੇਰੇ ਟਿਕਾਊ ਖੇਤੀਬਾੜੀ ਪ੍ਰਣਾਲੀ ਤਿਆਰ ਕਰ ਸਕਦੇ ਹਾਂ। ਇਸ ਨਾਲ ਨਾ ਸਿਰਫ਼ ਸਾਡੇ ਕਿਸਾਨਾਂ ਨੂੰ ਲਾਭ ਹੋਵੇਗਾ ਸਗੋਂ ਇਹ ਪੰਜਾਬ ’ਚ ਟਿਕਾਊ ਖੇਤੀਬਾੜੀ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਵੀ ਸਾਬਤ ਹੋਵੇਗਾ।”

ਇਹ ਵੀ ਪੜ੍ਹੋ: ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ

ਹੁਣ ਤੱਕ 1500 ਹੈਕਟੇਅਰ ਰਕਬੇ ’ਚ ਹੋਈ ਸਾਉਣੀ ਮੱਕੀ ਦੀ ਬਿਜਾਈ
ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਹੁਣ ਤੱਕ 1500 ਹੈਕਟੇਅਰ ਰਕਬੇ ’ਚ ਸਾਉਣੀ ਮੱਕੀ ਦੀ ਬਿਜਾਈ ਹੋ ਚੁੱਕੀ ਹੈ। ਇਹ ਕਦਮ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਖੇਤੀ ਲਾਗਤਾਂ (ਜਿਵੇਂ ਬੀਜ, ਖਾਦ) ਆਦਿ ਦੇ ਖ਼ਰਚੇ ਨੂੰ ਪੂਰਾ ਕਰਦਿਆਂ ਕਿਸਾਨਾਂ ਦਰਮਿਆਨ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਫ਼ਸਲੀ ਵਿਭਿੰਨਤਾ ਯੋਜਨਾ ਦੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਤਕਨੀਕੀ ਸਹਾਇਤਾ ਅਤੇ ਸਿਖਲਾਈ ਵੀ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News