Mann ਸਰਕਾਰ ਦੀਆਂ ਆਸਾਂ 'ਤੇ ਫਿਰਿਆ ਪਾਣੀ, ਕੇਂਦਰ ਨੇ ਇਸ ਗੱਲ ਨੂੰ ਲੈ ਕੇ ਕੀਤੀ ਕੋਰੀ ਨਾਂਹ

Wednesday, Nov 30, 2022 - 03:50 PM (IST)

Mann ਸਰਕਾਰ ਦੀਆਂ ਆਸਾਂ 'ਤੇ ਫਿਰਿਆ ਪਾਣੀ, ਕੇਂਦਰ ਨੇ ਇਸ ਗੱਲ ਨੂੰ ਲੈ ਕੇ ਕੀਤੀ ਕੋਰੀ ਨਾਂਹ

ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਕੇਂਦਰ ਨੇ ਸੂਬੇ ਨੂੰ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਕੇਂਦਰ ਵੱਲੋਂ ਸੂਬੇ ਨੂੰ 2880 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਮੁਹੱਈਆ ਕਰਵਾ ਦਿੱਤੇ ਜਾਣਗੇ ਪਰ ਕੇਂਦਰ ਨੇ ਪੰਜਾਬ ਸਰਕਾਰ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ : ਵਿਅਕਤੀ ਨੇ ਜਰਮਨ ਸ਼ੈੱਫਰਡ ਕੁੱਤੀ ਨੂੰ ਬਣਾਇਆ ਹਵਸ ਦਾ ਸ਼ਿਕਾਰ (ਵੀਡੀਓ)

ਦੱਸ ਦੇਈਏ ਕਿ ਮੁੱਖ ਮੰਤਰੀ ਪੰਜਾਬ ਨੇ 23 ਜੁਲਾਈ ਅਤੇ 19 ਅਕਤੂਬਰ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਇਕ ਪੱਤਰ ਲਿਖਿਆ ਸੀ, ਜਿਸ 'ਚ ਸੂਬੇ ਦਾ ਪੇਂਡੂ ਵਿਕਾਸ ਫੰਡ ਜਾਰੀ ਕਰਨ ਅਪੀਲ ਕੀਤੀ ਸੀ। ਕੇਂਦਰੀ ਮੰਤਰੀ ਨੇ ਆਪਣੇ ਪੱਤਰ 'ਚ ਲਿਖਿਆ ਹੈ ਕਿ ਵਿਭਾਗੀ ਨਿਯਮਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਵੱਲੋਂ ਪੰਜਾਬ ਨੂੰ ਸਟੈਚੁਰੀ ਚਾਰਜਿਜ਼ ਘਟਾਉਣ ਦੀ ਵੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਜਿਹੀ ਔਲਾਦ ਰੱਬ ਕਿਸੇ ਨੂੰ ਨਾ ਦੇਵੇ, ਅੱਖਾਂ 'ਚ ਹੰਝੂ ਭਰ ਬੀਮਾਰ ਬਜ਼ੁਰਗ ਨੇ ਸੁਣਾਈ ਦਰਦ ਭਰੀ ਕਹਾਣੀ

ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੇ ਵਿਤਕਰੇ ਖ਼ਿਲਾਫ਼ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਸ਼ਰਤ ਤਹਿਤ ਸੂਬਾ ਸਰਕਾਰ ਨੇ ਦਿਹਾਤੀ ਵਿਕਾਸ ਐਕਟ 'ਚ ਸੋਧ ਵੀ ਕਰ ਦਿੱਤੀ ਸੀ ਅਤੇ ਹੁਣ ਇਸ ਆਨਾਕਾਨੀ ਕਰਨ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਖੇਤੀ ਦੇ ਢਾਂਚੇ ਨੂੰ ਤਬਾਹ ਕਰਨਾ ਚਾਹੁੰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News