ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ 'ਚ ਪੜ੍ਹਾਇਆ ਜਾਵੇਗਾ 'ਕਿਸਾਨ ਅੰਦੋਲਨ'
Thursday, Dec 29, 2022 - 10:07 AM (IST)
ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ 'ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਹੁਣ ਬੱਚਿਆਂ ਨੂੰ ਸਕੂਲਾਂ 'ਚ ਕਿਸਾਨ ਅੰਦੋਲਨ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ 'ਚ ਸ਼ਾਮਲ ਕੀਤਾ ਜਾਵੇਗਾ।
ਦਰਅਸਲ ਅਧਿਆਪਕ ਐਸੋਸੀਏਸ਼ਨਾਂ ਲੰਬੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਸਨ। ਦੱਸਣਯੋਗ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।
ਇਹ ਵੀ ਪੜ੍ਹੋ : ਅਲਵਿਦਾ 2022 : ਪੰਜਾਬ ਦੇ ਦਿੱਗਜ ਸਿਆਸਤਦਾਨਾਂ ਲਈ ਕੰਡਿਆਲੀ ਸੇਜ ਰਿਹਾ ਪੂਰਾ ਸਾਲ, ਕਦੇ ਨਹੀਂ ਭੁੱਲੇਗਾ
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ