ਮਾਨ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ : ਕੁਲਦੀਪ ਧਾਲੀਵਾਲ

Tuesday, Jan 03, 2023 - 07:18 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।

ਇਹ ਵੀ ਪੜ੍ਹੋ : ਧਰਤੀ ਤੋਂ ਹਜ਼ਾਰਾਂ ਫੁੱਟ ਉਪਰ ‘ਜਹਾਜ਼ਾਂ ’ਚ ਹੋਣ ਲੱਗੀ ਗੁੰਡਾਗਰਦੀ’

ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ 200 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ/ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

PunjabKesari

ਇਹ ਵੀ ਪੜ੍ਹੋ : ਕੁਝ ਪੁਲਸ ਮੁਲਾਜ਼ਮਾਂ ਦੀਆਂ ਕਰਤੂਤਾਂ ‘ਇਹ ਕੀ ਕਰ ਰਹੇ ਹੋ, ਇਹ ਕੀ ਹੋ ਰਿਹਾ ਹੈ’

ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News