SC ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿੱਦਿਅਕ ਅਦਾਰੇ ਨਹੀਂ ਰੋਕ ਸਕਣਗੇ ਡਿਗਰੀ

08/12/2022 11:28:46 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਨੁਸੂਚਿਤ ਜਾਤੀ (ਐੱਸ. ਸੀ.) ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿੱਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਇਸ ਤਾਰੀਖ਼ ਨੂੰ ਪੂਰਾ 'ਪੰਜਾਬ' ਰਹੇਗਾ ਬੰਦ, ਸੋਚ-ਸਮਝ ਕੇ ਹੀ ਘਰੋਂ ਨਿਕਲਣ ਲੋਕ

ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕਰਨ ਲਈ ਜ਼ਿੰਮੇਵਾਰ ਵਿੱਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿੱਦਿਅਕ ਸੰਸਥਾ ਵੱਲੋਂ ਇਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।

ਇਹ ਵੀ ਪੜ੍ਹੋ : ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਵਹਿਸ਼ੀ ਦਰਿੰਦੇ ਨੇ ਚੱਲੀ ਘਟੀਆ ਚਾਲ, ਇੰਝ ਸਾਹਮਣੇ ਆਈ ਅਸਲ ਕਰਤੂਤ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿੱਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਜਿਸ ਕਰ ਕੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita