ਅਹਿਮ ਖ਼ਬਰ : ਖਿਡਾਰੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ, ਖ਼ਤਮ ਕੀਤੀ ਗਈ ਇਹ ਸ਼ਰਤ
Tuesday, Nov 15, 2022 - 01:52 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੀ ਮਾਨ ਸਰਕਾਰ ਨੇ ਖਿਡਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ 'ਤੇ ਹੀ ਤੈਅ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਝੰਜਟ ਨੂੰ ਰੋਕਣ ਲਈ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਵੱਧ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਵਾਲੇ ਖੇਡ ਮੁਕਾਬਲਿਆਂ 'ਚ ਹਿੱਸਾ ਲੈ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ। ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਖਿਡਾਰੀਆਂ ਨੇ ਇਕ-ਦੋ ਅਸਫ਼ਲਤਾਵਾਂ ਤੋਂ ਬਾਅਦ ਦੁਬਾਰਾ ਘੱਟ ਉਮਰ ਵਾਲੇ ਮੁਕਾਬਲਿਆਂ 'ਚ ਖੇਡਣ ਲਈ ਫਰਜ਼ੀ ਪ੍ਰਮਾਣ ਪੱਤਰ ਬਣਾ ਕੇ ਆਪਣੀ ਉਮਰ ਘੱਟ ਦਿਖਾਈ। ਇਸ ਦਾ ਹੱਲ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮੀਂਹ ਕਾਰਨ ਬਦਲਿਆ ਮੌਸਮ, ਠੰਡ ਨੇ ਪੂਰੀ ਤਰ੍ਹਾਂ ਫੜ੍ਹਿਆ ਜ਼ੋਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ