ਗੈਂਗਸਟਰਾਂ ਅੱਗੇ ਬੇਵੱਸ ਹੋਈ ਮਾਨ ਸਰਕਾਰ! ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ : ਤਰੁਣ ਚੁੱਘ
Friday, Apr 10, 2026 - 09:35 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰ ਸੱਭਿਆਚਾਰ 'ਤੇ ਕਾਬੂ ਪਾਉਣ ਵਿੱਚ ਭਗਵੰਤ ਮਾਨ ਸਰਕਾਰ ਦੀ ਪੂਰੀ ਤਰ੍ਹਾਂ ਅਸਫਲਤਾ ਹੁਣ ਉਜਾਗਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਫੜਵਾਉਣ ਲਈ ਜਨਤਾ ਨੂੰ ਇਨਾਮ ਦੇਣ ਦੀ ਘੋਸ਼ਣਾ ਰਾਜ ਦੀ ਕਾਨੂੰਨ-ਵਿਵਸਥਾ ਮਸ਼ੀਨਰੀ ਦੀ ਅਸਫਲਤਾ ਦੀ ਸ਼ਰਮਨਾਕ ਉਦਾਹਰਣ ਹੈ। ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਰਪ੍ਰਸਤੀ ਹੇਠ ਗੈਂਗਸਟਰਾਂ ਨੂੰ ਸ਼ਹਿ ਮਿਲ ਰਹੀ ਹੈ ਅਤੇ ਸਰਕਾਰ ਹਮੇਸ਼ਾ ਤੋਂ ਹੀ ਰਾਜ ਨੂੰ ਗੈਂਗਸਟਰ ਮੁਕਤ ਕਰਨ ਦੇ ਪ੍ਰਤੀ ਉਦਾਸੀਨ ਰਹੀ ਹੈ।
ਇਹ ਵੀ ਪੜ੍ਹੋ : ਖੰਨਾ 'ਚ ਇਮਾਰਤ ਢਾਹੁਣ ਵੇਲੇ ਡਿੱਗਿਆ ਲੈਂਟਰ, ਮਲਬੇ ਹੇਠ ਦੱਬਿਆ ਮਜ਼ਦੂਰ
ਚੁੱਘ ਨੇ ਕਿਹਾ ਕਿ ਇਹ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਮੁਕੰਮਲ ਪਤਨ ਦਾ ਚੌਂਕਾਉਣ ਵਾਲਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਗੈਂਗਸਟਰਾਂ ਨੂੰ ਫੜਨ ਲਈ ਜਨਤਾ ਨੂੰ ਨਕਦ ਇਨਾਮ ਦੇਣ 'ਤੇ ਮਜਬੂਰ ਹੋ ਜਾਵੇ, ਉਹ ਆਪਣੀ ਮੂਲ ਜ਼ਿੰਮੇਵਾਰੀ ਨਿਭਾਉਣ ਵਿੱਚ ਪੂਰੀ ਤਰ੍ਹਾਂ ਵਿਫਲ ਸਾਬਤ ਹੋ ਚੁੱਕੀ ਹੈ। ਕਾਨੂੰਨ-ਵਿਵਸਥਾ ਏਜੰਸੀਆਂ ਦੀ ਕਾਰਜਕੁਸ਼ਲਤਾ 'ਤੇ ਸਵਾਲ ਉਠਾਉਂਦੇ ਹੋਏ ਚੁੱਘ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਪੂਰਾ ਤੰਤਰ ਸਿਆਸੀ ਆਕਾਵਾਂ ਦੀ ਸੇਵਾ ਵਿੱਚ ਰੁੱਝਿਆ ਦਿਖਾਈ ਦਿੰਦਾ ਹੈ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ਗੈਂਗਸਟਰਾਂ ਅਤੇ ਮਾਫੀਆ ਲਈ ਫਲਦਾ-ਫੁੱਲਦਾ ਪ੍ਰਦੇਸ਼ ਬਣ ਗਿਆ ਹੈ। ਚੁੱਘ ਨੇ ਕਿਹਾ ਕਿ ਪੰਜਾਬ ਇਸ ਅਸੁਰੱਖਿਆ ਅਤੇ ਲਾਚਾਰ ਸ਼ਾਸਨ ਤੋਂ ਕਿਤੇ ਬਿਹਤਰ ਦਾ ਹੱਕਦਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
