ਮਾਲਵੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ, ਬਜਟ 'ਚ ਹੋਵੇਗਾ ਐਲਾਨ

Wednesday, Feb 28, 2024 - 12:39 PM (IST)

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ 5 ਮਾਰਚ ਨੂੰ ਆਪਣਾ ਤੀਜਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਦੌਰਾਨ ਪਾਰਟੀ ਵਲੋਂ ਸੂਬਾ ਵਾਸੀਆਂ ਲਈ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਰਾਜਸਥਾਨ ਫੀਡਰ ਦੇ ਨਾਲ ਚੱਲਣ ਵਾਲੀ ਇਕ ਨਵੀਂ ਨਹਿਰ ਦੇ ਨਿਰਮਾਣ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਖ਼ਜ਼ਾਨਾ ਮਤੰਰੀ ਹਰਪਾਲ ਚੀਮਾ ਵਲੋਂ ਬਜਟ ਇਜਲਾਸ ਦੌਰਾਨ ਨਵੀਂ ਨਹਿਰ ਲਈ ਜ਼ਮੀਨ ਐਕਵਾਇਰ ਕਰਨ ਅਤੇ ਇਸ ਦੇ ਨਿਰਮਾਣ ਦੀ ਵਿਵਸਥਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਛੋਟੇ ਭਰਾ ਨੇ ਸੱਬਲ ਨਾਲ ਮੌਤ ਦੇ ਘਾਟ ਉਤਾਰਿਆ ਵੱਡਾ ਭਰਾ

720 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਸ ਨਹਿਰ ਨਾਲ ਫਰੀਦਕੋਟ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਸਿੰਚਾਈ ਸਹੂਲਤਾਂ 'ਚ ਵਾਧਾ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਦੌਰਾਨ ਮਾਲਵਾ ਇਲਾਕੇ 'ਚ ਇਸ ਵੱਡੇ ਪ੍ਰਾਜੈਕਟ ਦੇ ਐਲਾਨ ਨਾਲ ਸੱਤਾਧਾਰੀ ਪਾਰਟੀ ਨੂੰ ਵੱਡਾ ਹੁੰਗਾਮਾ ਮਿਲਣ ਦੀ ਗੱਲ ਕਹੀ ਜਾ ਰਹੀ ਹੈ ਕਿਉਂਕਿ ਪੰਜਾਬ ਦੀਂ 13 ਲੋਕ ਸਭਾ ਸੀਟਾਂ 'ਚੋਂ 8 ਮਾਲਵਾ ਖੇਤਰ 'ਚ ਪੈਂਦੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ, ਕਈ ਸੀਨੀਅਰ ਆਗੂ ਰਹੇ ਮੌਜੂਦ

ਇਸ ਨਹਿਰ ਨਾਲ ਪੰਜਾਬ ਅਤੇ ਰਾਜਸਥਾਨ ਦੋਹਾਂ ਨੂੰ ਲਾਭ ਹੋਣ ਦੀ ਉਮੀਦ ਹੈ ਕਿਉਂਕਿ ਪਾਣੀ ਦੀ ਵਾਧੂ ਉਪਲੱਬਧਤਾ ਨਾਲ ਸਰਹਿੰਦ ਫੀਡਰ ਨਹਿਰ ਦੇ ਕਮਾਂਡ ਖੇਤਰ ਨੂੰ ਸਿੰਚਾਈ ਲਈ ਲਗਾਤਾਰ ਸਪਲਾਈ ਮਿਲੇਗੀ। ਇਸ ਸਮੇਂ ਸਰਹਿੰਦ ਫੀਡਰ ਦੀ ਅਬੋਹਰ ਕੈਨਾਲ ਡਵੀਜ਼ਨ ਨੂੰ ਸਾਉਣ ਦੀ ਸੀਜ਼ਨ ਦੌਰਾਨ ਰੋਟੇਸ਼ਨ ਦੇ ਆਧਾਰ 'ਤੇ ਪਾਣੀ ਮਿਲਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


Babita

Content Editor

Related News